ਫਰੀਦਕੋਟ 31 ਅਕਤੂਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਬੀਤੇਂ ਦਿਨੀਂ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੀਆਂ ਵਿਦਿਆਰਥਣਾਂ ਨੇ ਕਲਾ- ਉਤਸਵ ਰਾਜ-ਪੱਧਰੀ ਭੰਗੜੇ ਮੁਕਾਬਲੇ ਵਿੱਚ ਹਿੱਸਾ ਲਿਆ । ਸਕੂਲ ਦੇ ਅਧਿਕਾਰੀਆਂ ਨੇ ਦੱਸਿਆਂ ਕਿ ਇਨ੍ਹਾਂ ਵਿਦਿਆਰਥਣਾ ਨੇ ਪਹਿਲਾ ਜੋਨ ਪੱਧਰੀ ਅਤੇ ਫਿਰ ਜਿਲ੍ਹਾਂ ਪੱਧਰੀ ਮੁਕਾਬਿਲਆਂ ਵਿੱਚ ਪਹਿਲਾ ਦਰਜਾ ਹਾਸਿਲ ਕੀਤਾ ਸੀ ਤੇ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹੁਣ ਮੌਹਾਲੀ ਵਿਖੇ ਹੋਏ ਭੰਗੜੇ ਦੇ ਰਾਜ- ਪੱਧਰੀ ਮੁਕਾਬਲੇ ਵਿੱਚ ਇਨ੍ਹਾਂ ਵਿਦਿਆਰਥਣਾ ਨੇ ਦੂਜਾ ਦਰਜਾ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ, ਨਾਲ ਹੀ ਉਹਨਾਂ ਨੇ ਵਿਦਿਆਰਥਣਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਵਿਦਿਆਰਥਣਾ ਇਨ੍ਹਾਂ ਮੁਕਾਬਲਿਆਂ ਦੇ ਨਾਲ- ਨਾਲ ਹਮੇਸ਼ਾ ਪੜ੍ਹਾਈ ਵਿੱਚ ਵੀ ਮੋਹਰੀ ਰਹਿੰਦੀਆਂ ਹਨ। ਸਕੂਲ ਦੇ ਚੇਅਰਮੈਂਨ ਸ. ਸਿਮਰਜੀਤ ਸਿੰਘ ਸੇਖੋ ਜੀ ਨੇ ਇਨ੍ਹਾਂ ਵਿਦਿਆਰਥਣਾ, ਉਹਨਾਂ ਦੇ ਮਾਪਿਆਂ, ਸਕੂਲ ਦੇ ਅਧਿਕਾਰੀਆਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਮਿਸਟਰ ਸੰਜੇ ਨੂੰ ਵੀ ਬਹੁਤ – ਬਹੁਤ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਵੱਲੋਂ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਪੂਰਾ ਧਿਆਨ ਦਿੱਤਾ ਜਾਂਦਾ ਹੈ ਤਾਂ ਜੋ ਇਹ ਵਿਦਿਆਰਥੀ ਜ਼ਿੰਦਗੀ ਦੀਆਂ ਸਫ਼ਲਤਾਵਾਂ ਦਾ ਨਿੱਘ ਮਾਨਣ।
