ਵਿਦਿਆਰਥੀਆਂ ਨੇ ਗਰੁੱਪ ਡਾਂਸ, ਗਰੁੱਪ ਗੀਤ, ਕੋਰੀਉਗਰਾਫੀ ਅਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ
ਫਰੀਦਕੋਟ, 23 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਬਾਬਾ ਫਰੀਦ ਪਬਲਿਕ ਸਕੂਲ ਵਿਖੇ ਧਰਤੀ ਦਿਵਸ ‘ਅਰਥ ਡੇ’ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਕਿੰਡਰਗਾਰਟਨ ਬਲਾਕ ਵਿੱਚ ਵਿਦਿਆਰਥੀ ਫੈਂਸੀ ਡਰੈਸ ਵਿੱਚ ਆਏ। ਜਮਾਤ ਪਹਿਲੀ, ਦੂਜੀ ਅਤੇ ਤੀਜੀ ਦੇ ਵਿਦਿਆਰਥੀਆਂ ਦੇ ਵੀ ਇੰਟਰ-ਹਾਊਸ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ ਅਤੇ ਇਸ ਮੌਕੇ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਅਰਥ ਡੇ ਨੂੰ ਮੁੱਖ ਰੱਖਦਿਆਂ ਇੰਟਰ-ਹਾਊਸ ਬਰੋਡ ਡੈਕੋਰੇਸ਼ਨ ਮੁਕਾਬਲੇ ਵਿੱਚ ਵੀ ਹਿੱਸਾ ਲਿਆ। ਇਹਨਾਂ ਸਾਰੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਇਸ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵੀ ਵਿਦਿਆਰਥੀਆਂ ਨੇ ਗਰੁੱਪ ਡਾਂਸ, ਗਰੁੱਪ ਗੀਤ, ਕੋਰੀਉਗਰਾਫੀ ਅਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ। ਸਕੂਲ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਇਸ ਪ੍ਰੋਗਰਾਮ ਦੀ ਬਹੁਤ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਰਥ ਡੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਨੂੰ ਆਪਣਾ ਵਾਤਾਵਰਣ, ਆਲਾ-ਦੁਆਲਾ ਸਾਫ਼ ਰੱਖਣ ਲਈ ਵੀ ਕਿਹਾ। ਅੰਤ ਵਿੱਚ ਉਹਨਾਂ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਕੂਲ ਵਿੱਚ ਇਸ ਤਰ੍ਹਾਂ ਦੇ ਇੰਟਰ-ਹਾਊਸ ਅਤੇ ਹੋਰ ਮੁਕਾਬਲੇ ਅਕਸਰ ਵੀ ਕਰਵਾਏ ਜਾਂਦੇ ਹਨ ਤੇ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਦੀ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾਂਦੀ ਹੈ।