ਫਰੀਦਕੋਟ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿਖੇ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੀ ਵਿਦਿਆਰਥਣ ਨਾਜਮੀਨ ਕੌਰ (ਬੀ.ਏ.ਐਲ.ਐਲ.ਬੀ ਭਾਗ-ਪੰਜਵਾਂ) ਨੇ ਸੀ.ਜੀ.ਸੀ. ਮੋਹਾਲੀ ਵਿਖੇ ਹੋਏ ਲਾਅ ਫੈਸਟ ਵਿੱਚ ਜਸਟ-ਅ-ਮਿੰਨਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥਣ ਨੂੰ ਵਧਾਈਆਂ ਦਿੱਤੀਆਂ ਅਤੇ ਉੱਚ ਅਹੁਦਿਆਂ ’ਤੇ ਪਹੁੰਚਣ ਲਈ ਸੁਭਕਾਮਨਾਵਾਂ ਵੀ ਦਿੱਤੀਆਂ। ਉਹਨਾਂ ਕਾਲਜ ਦੀ ਮੈਨੇਜਮੈਂਟ ਕਮੇਟੀ ਦਾ ਵੀ ਧੰਨਵਾਦ ਕੀਤਾ ਜੋ ਸ. ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਜੀ ਦੀ ਯੋਗ ਅਗਵਾਈ ਵਿੱਚ ਕਾਲਜ ਦੇ ਵਿਦਿਆਰਥੀਆਂ ਨੂੰ ਹਰ ਤਰਾਂ ਦੀ ਸਹੂਲਤ ਮੁਹੱਇਆ ਕਰਵਾ ਰਹੀ ਹੈ। ਇਸ ਮੌਕੇ ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ), ਮਿਸ ਮਨਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਅਤੇ ਸ਼੍ਰੀਮਤੀ ਹਰਬੰਸ ਜੱਸੀ (ਅਸਿਸਟੈਂਟ ਪ੍ਰੋਫੈਸਰ) ਵੀ ਮੌਜੂਦ ਰਹੇ।
