ਫਰੀਦਕੋਟ, 25 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼)
ਸਥਾਨਕ ਬਾਬਾ ਫਰੀਦ ਲਾਅ ਕਾਲਜ ਵੱਲੋਂ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ 13 ਪੰਜਾਬ ਬਟਾਲੀਅਨ ਐੱਨ.ਸੀ.ਸੀ., ਫਿਰੋਜ਼ਪੁਰ ਕੈਂਟ ਦੇ ਨਿਰਦੇਸ਼ਾਂ ਅਨੁਸਾਰ ਐਨ.ਸੀ.ਸੀ. ਕੈਡਿਟਸ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਐਨ.ਸੀ.ਸੀ. ਦੇ ਸੀ.ਟੀ.ਓ ਸ਼੍ਰੀ ਮਨਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਵ ਧਰਤੀ ਦਿਵਸ ਮੌਕੇ ਪ੍ਰਿੰਸੀਪਲ ਸਾਹਿਬ ਅਤੇ ਕੈਡਿਟਸ ਵੱਲੋਂ ਧਰਤੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਸਹੁੰ ਚੁੱਕੀ ਗਈ ਅਤੇ ਪੌਦੇ ਵੀ ਲਗਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਕੈਡਿਟਸ ਨੂੰ ਦੱਸਿਆ ਕਿ ਧਰਤੀ ਉੱਪਰ ਆ ਰਹੀਆਂ ਕੁਦਰਤੀ ਆਫਤਾਂ ਸਾਡੀਆਂ ਅਣਗਹਿਲੀਆਂ ਅਤੇ ਕੁਦਰਤੀ ਸ੍ਰੋਤਾਂ ਨਾਲ ਕੀਤੀ ਜਾ ਰਹੀ ਛੇੜਛਾੜ ਦਾ ਹੀ ਨਤੀਜਾ ਹੈ। ਉਹਨਾਂ ਵਧ ਰਹੇ ਪ੍ਰਦੂਸ਼ਣ ਅਤੇ ਇਸ ਦੇ ਵਾਤਾਵਰਨ ਉੱਪਰ ਪੈ ਰਹੇ ਮੰਦੇ ਪ੍ਰਭਾਵ ਬਾਰੇ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਵਾਤਾਵਰਨ ਪ੍ਰਤੀ ਜਾਗਰੂਕਤਾ ਵਧਾਉਣ ਲਈ 13 ਪੰਜਾਬ ਬਟਾਲੀਅਨ ਐੱਨ. ਸੀ. ਸੀ ਦੇ ਨਿਰਦੇਸ਼ਾਂ ਅਨੁਸਾਰ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ ਹੈ। ਅੰਤ ਵਿੱਚ ਉਹਨਾਂ ਮਾਨਯੋਗ ਚੇਅਰਮੈਨ ਸਾਹਿਬ, ਮੈਨੇਜਿੰਗ ਕਮੇਟੀ ਮੈਂਬਰ ਸਾਹਿਬਾਨ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।