ਫਰੀਦਕੋਟ, 13 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵੱਲੋਂ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਪੈਰਾ ਲੀਗਲ ਵਲੰਟੀਅਰਾਂ ਨੇ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀ.ਸੈਕੰ ਸਮਾਰਟ ਸਕੂਲ, ਸੰਧਵਾਂ ਵਿਖੇ ਮੁਫਤ ਕਾਨੂੰਨੀ ਸਹਾਇਤਾ ਕੈਂਪ ਲਗਾਇਆ। ਇਸ ਕੈਂਪ ਦੌਰਾਨ ਪੈਰਾ-ਲੀਗਲ ਵਲੰਟੀਅਰਾਂ ਨੇ ਮੌਲਿਕ ਅਧਿਕਾਰ, ਮੌਲਿਕ ਕਰਤੱਵ, ਔਰਤਾਂ ਅਤੇ ਬੱਚਿਆਂ ਦੇ ਅਧਿਕਾਰ, ਮੋਟਰ ਵਹੀਕਲ ਐਕਸੀਡੈਂਟ ਸਬੰਧੀ ਕੇਸਾਂ, ਨਸ਼ਾ ਛੁਡਾਉ, ਘਰੇਲੂ ਹਿੰਸਾ ਅਤੇ ਸਾਇਬਰ ਕ੍ਰਾਇਮ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਜੇਕਰ ਕੋਈ ਗਰੀਬ ਅਤੇ ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਚਾਹੀਦੀ ਹੈ ਤਾਂ ਉਹ ਕਾਲਜ ਵਿੱਚ ਬਣੇ ਮੁਫਤ ਕਾਨੂੰਨੀ ਸਹਾਇਤਾ ਸੈਂਟਰ ਜੋ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ ਵਿੱਚ ਆ ਕੇ ਸਹਾਇਤਾ ਲੈ ਸਕਦੇ ਹਨ। ਅੰਤ ਵਿੱਚ ਅਸਿਸਟੈਂਟ ਪ੍ਰੋਫੈਸਰ ਮਿਸ ਦੀਪਿਕਾ ਕੰਵਰ (ਇੰਚਾਰਜ, ਫਰੀ ਲੀਗਲ ਏਡ ਕਲੀਨਿਕ) ਨੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇ ਨਾਲ ਕੇਸਾਂ ਨੂੰ ਅੱਗੇ ਨਾ ਵਧਾਉਂਦੇ ਹੋਏ ਕਾਊਂਸਲਿੰਗ ਦੁਆਰਾ ਹੱਲ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਕਿਹਾ ਕਿ ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣਾ ਸਾਡੀ ਪਹਿਲੀ ਜਿੰਮੇਵਾਰੀ ਹੈ ਅਤੇ ਅਸੀਂ ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਰੀਦਕੋਟ ਦੇ ਨਾਲ ਸਹਿਯੋਗ ਕਰਕੇ ਇਸ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਰਹਾਂਗੇ।