ਫਰੀਦਕੋਟ, 6 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ (ਬੀ.ਏ.ਐਲ.ਐਲ.ਬੀ) ਭਾਗ-ਚੌਥਾ ਨੇ ਹਰਿਆਣਾ ਵਿਧਾਨ ਸਭਾ ਵਿੱਚ ਵਿਕਸਿਤ ਭਾਰਤ 2047 ਅਤੇ ਮਹਿਲਾ ਸ਼ਕਤੀਕਰਨ ਵਿਸ਼ੇ ਉੱਪਰ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਸ਼੍ਰੀ ਹਰਵਿੰਦਰ ਕਲਿਆਣ (ਸਪੀਕਰ ਹਰਿਆਣਾ ਵਿਧਾਨ ਸਭਾ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀ ਦੇ ਕਾਲਜ ਪਹੁੰਚਣ ਤੇ ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ। ਉਹਨਾਂ ਵਿਦਿਆਰਥੀ ਦੀ ਤਿਆਰੀ ਕਰਵਾਉਣ ਵਾਲੇ ਸ਼੍ਰੀ ਮਨਿੰਦਰ ਸਿੰਘ (ਅਸਿਸਟੈਂਟ ਪ੍ਰੋਫੈਸਰ) ਨੂੰ ਵੀ ਵਧਾਈਆਂ ਦਿੱਤੀਆ। ਇਸ ਮੌਕੇ ਡਾ. ਪੰਕਜ ਕੁਮਾਰ ਗਰਗ, ਡਾ. ਮੋਹਣ ਸਿੰਘ ਸੱਗੂ ਵੀ ਮੌਜੂਦ ਰਹੇ।

