ਫਰੀਦਕੋਟ, 29 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿਖੇ ਮਾਨਯੋਗ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਦੀ ਰਹਿਨੁਮਾਈਅਤੇ ਪਿ੍ਰੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਬਾਬਾ ਫਰੀਦ ਲਾਅ ਕਾਲਜ, ਫਰੀਦਕੋਟ ਦੇ ਵਿਦਿਆਰਥੀਆਂ ਨੇ ਜਿਲਾ ਅਦਾਰੇ ਵੱਲੋਂ ਨਸ਼ਾ ਛੁਡਾਉਣ ਕੀਤੇ ਗਏ ਪ੍ਰੋਗਰਾਮ “ਉਮੀਦ” ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ, ਫਰੀਦਕੋਟ ਵਨੀਤ ਕੁਮਾਰ ਅਤੇ ਹਰਜੀਤ ਸਿੰਘ, ਐੱਸ.ਐੰਸ.ਪੀ. ਨੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਦਿਆਂ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਵੀ ਇਸ ਮੁਹਿੰਮ ਨੂੰ ਸਹਿਯੋਗ ਦਿੱਤਾ। ਕਾਲਜ ਦੇ ਪਿ੍ਰੰਸੀਪਲ ਪੰਕਜ ਕੁਮਾਰ ਗਰਗ ਨੇ ਜਿਲਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ, ਜਿੰਨਾਂ ਅਜਿਹੇ ਨਿਵੇਕਲੇ ਉਪਰਾਲੇ ਕਰਕੇ ਵਿਦਿਆਰਥੀਆਂ ’ਚ ਜਾਗਰੂਤਕਾ ਪੈਦਾ ਕਰਨ ਦੀ ਪਹਿਲਕਦਮੀ ਕੀਤੀ ਹੈ। ਕਾਲਜ ਦੇ ਇੰਚਾਰਜ ਅਕੈਡਮਿਕ ਡਾ. ਨਵਜੋਤ ਕੌਰ ਨੇ ਕਾਲਜ ਦੇ ਪ੍ਰੋਫੈਸਰ ਸਾਹਿਬਾਨ ਡਾ. ਮੋਹਣ ਸਿੰਘ ਸੱਗੂ, ਪੰਕਜ ਅਤੇ ਵਿਦਿਆਰਥੀਆਂ ਦੀ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਸ਼ਲਾਘਾ ਕੀਤੀ।