ਫਰੀਦਕੋਟ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਬਾਬਾ ਫਰੀਦ ਲਾਅ ਕਾਲਜ ਵਿੱਚ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਸ਼੍ਰੀਮਤੀ ਹਰਬੰਸ ਜੱਸੀ (ਅਸਿਸਟੈਂਟ ਪ੍ਰੋਫੈਸਰ) ਅਤੇ ਮਿਸ ਮਨਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁੱਦਕੀ ਵਿਖੇ ਲੀਗਲ ਏਡ ਅਵੇਅਰਨੈੱਸ ਕੈਂਪ ਲਗਾਇਆ। ਇਹਨਾਂ ਵਿਦਿਆਰਥੀਆਂ ਵਿੱਚ ਜਸਪ੍ਰੀਤ ਕੌਰ, ਤਿਸ਼ਾ, ਅਰਸ਼ਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਅਮਰਿੰਦਰ ਸਿੰਘ, ਭੁਪਿੰਦਰ ਕੌਰ, ਮੁਸਕਾਨ ਸ਼ਰਮਾ, ਗੌਤਮ ਖੂੰਗਰ, ਰਾਜ, ਹੁਸਨਪ੍ਰੀਤ ਸਿੰਘ, ਸੰਦੀਪ ਕੌਰ, ਨਵਦੀਪ, ਰਮਨ ਮਲਹੋਤਰਾ, ਜਸ਼ਨਪ੍ਰੀਤ, ਰਸ਼ਪਾਲ ਸਿੰਘ ਅਤੇ ਬਲਜੀਤ ਸਿੰਘ ਵਿਦਿਆਰਥੀ ਮੌਜੂਦ ਸਨ। ਵਿਦਿਆਰਥੀਆਂ ਦੇ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਉਹਨਾਂ ਕਿਹਾ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਰੀਦਕੋਟ ਦੇ ਸਹਿਯੋਗ ਨਾਲ ਕਾਲਜ ਵਿੱਚ ਮੁਫਤ ਕਾਨੂੰਨੀ ਸੇਵਾ ਕਲੀਨਿਕ ਸਥਾਪਿਤ ਕੀਤਾ ਗਿਆ ਹੈ, ਜਿਸ ਦੁਆਰਾ ਸਮੇਂ-ਸਮੇਂ ’ਤੇ ਜਾਗਰੂਕਤਾ ਕੈਂਪ ਲਾਏ ਜਾਂਦੇ ਹਨ। ਅੰਤ ਵਿੱਚ ਉਹਨਾਂ ਕਾਲਜ ਦੀ ਮੈਨੇਜਮੈਂਟ ਕਮੇਟੀ ਦਾ ਵੀ ਧੰਨਵਾਦ ਕੀਤਾ, ਜੋ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਦੀ ਅਗਵਾਈ ਵਿੱਚ ਕਾਲਜ ਦੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ।

