ਫਰੀਦਕੋਟ, 10 ਮਾਰਚ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ 13 ਪੰਜਾਬ ਬਟਾਲੀਅਨ, ਐਨ.ਸੀ.ਸੀ., ਫਿਰੋਜਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਮਨਿੰਦਰ ਸਿੰਘ (ਸੀ.ਟੀ.ਓ., ਐਨ.ਸੀ.ਸੀ) ਨੇ ਕੀਤੀ। ਇਸ ਉਪਰੰਤ ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ), ਮਿਸ ਦੀਪਿਕਾ ਕੰਵਰ (ਅਸਿਸਟੈਂਟ ਪ੍ਰੋਫੈਸਰ) ਅਤੇ ਮਿਸ ਹਰਬੰਸ ਜੱਸੀ (ਅਸਿਸਟੈਂਟ ਪ੍ਰੋਫੈਸਰ) ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅੱਜ ਦੇ ਸਮਾਜ ਵਿੱਚ ਲੜਕੀਆਂ ਨੂੰ ਕਾਨੂੰਨ ਦੇ ਚੰਗੇ ਸਹਿਯੋਗ ਕਰਕੇ ਉਨ੍ਹਾਂ ਨੂੰ ਸਮਾਜਿਕ ਕੁਰੀਤਿਆ ਤੋਂ ਡਰਨ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਹਰ ਮੁਸੀਬਤ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹੈਲਪਲਾਈਨ ਨੰ. 911 ਬਾਰੇ ਵੀ ਜਾਣਕਾਰੀ ਦਿੱਤੀ। ਇਸ ਉਪਰੰਤ ਕਾਲਜ ਦੇ ਵਿਦਿਆਰਥੀ ਮੁਸਕਾਨ ਸ਼ਰਮਾ, ਤਿਸ਼ਾ ਅਰੋੜਾ, ਨੇਜ਼ੀ, ਅਰਸ਼ਦੀਪ ਕੌਰ ਅਤੇ ਚਾਹਤ ਬੁਲੰਦੀ ਨੇ ਮਹਿਲਾਵਾਂ ਦੇ ਹੱਕਾਂ ਪ੍ਰਤੀ ਜਾਣੂ ਕਰਵਾਇਆ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਹਰ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥੀਆਂ ਦੀ ਦੁਆਰਾ ਸਾਂਝੇ ਕੀਤੇ ਵਿਚਾਰਾਂ ਦੀ ਸ਼ਲਾਘਾ ਕੀਤੀ। ਉਹਨਾਂ ਵਿਦਿਆਰਥੀਆਂ ਲਈ ਨਵੇਕਲੇ ਕਾਨੂੰਨੀ ਅਵਸਰਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਸਮੂਹ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦੇ ਹੋਏ ਜੀਵਨ ਵਿੱਚ ਉੱਚੇ ਮੁਕਾਮ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ।
