ਫ਼ਰੀਦਕੋਟ, 17 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ 13 ਪੰਜਾਬ ਬਟਾਲਿਅਨ ਐਨ.ਸੀ.ਸੀ., ਫਿਰੋਜਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਸੀ.ਸੀ. ਕੈਡਿਟਸ ਵਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਡਾ. ਸੰਜੀਵ ਗੋਇਲ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਨੇ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਤੋਂ ਇਲਾਵਾ ਮੈਨੇਜਿੰਗ ਕਮੇਟੀ ਮੈਂਬਰ ਡਾ. ਗੁਰਇੰਦਰ ਮੋਹਣ ਸਿੰਘ, ਦੀਪਇੰਦਰ ਸਿੰਘ ਅਤੇ ਕੁਲਜੀਤ ਸਿੰਘ ਮੋਂਗੀਆ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਡਾ. ਸੰਜੀਵ ਗੋਇਲ ਨੇ ਮੈਂਟਲ ਹੈਲਥ ਅਤੇ ਡਰੱਗ ਅਬਿਊਜ਼ ਵਿਸ਼ੇ ਸਬੰਧੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਦੇ ਸਵਾਲਾਂ ਦਾ ਬੜੇ ਸੁੰਦਰ ਢੰਗ ਨਾਲ ਜਵਾਬ ਵੀ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਕਿਹਾ ਕਿ ਇੱਕ ਰਿਸ਼ਟ-ਪੁਸ਼ਟ ਸਰੀਰ ਅੰਦਰ ਹੀ ਤੇਜ ਦਿਮਾਗ ਹੁੰਦਾ ਹੈ, ਇਸ ਲਈ ਕਾਲਜ ਵਿੱਚ ਵਿਦਿਆਰਥੀਆਂ ਲਈ ਅਕੈਡਮਿਕ ਗਤੀਵਿਧੀਆਂ ਦੇ ਨਾਲ-ਨਾਲ ਖੇਡ, ਸੱਭਿਆਚਾਰਕ ਅਤੇ ਹੋਰ ਗਤੀਵਿਧੀਆਂ ਦਾ ਆਯੋਜਨ ਵੀ ਮੈਨੇਜਿੰਗ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ। ਅੰਤ ਵਿੱਚ ਉਹਨਾਂ ਆਏ ਹੋਏ ਮੁੱਖ ਮਹਿਮਾਨ ਮਾਨਯੋਗ ਚੇਅਰਮੈਨ ਅਤੇ ਮੈਨੇਜਿੰਗ ਕਮੇਟੀ ਮੈਂਬਰ ਸਾਹਿਬਾਨ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵੀ ਮੌਜੂਦ ਰਿਹਾ।