ਕੋਟਕਪੂਰਾ, 24 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵੱਲੋਂ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਅਤੇ ਮੈਨੇਜਿੰਗ ਕਮੇਟੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਵਿੱਚ ਇੰਟਰਾ ਕਲਾਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਬੀ.ਏ.ਐਲ.ਐਲ.ਬੀ. ਭਾਗ-ਤੀਜਾ ਦੇ ਵਿਦਿਆਰਥੀਆਂ ਦੇ ਨੇ ਭਾਗ ਲਿਆ ਜਿਸ ਵਿੱਚੋਂ ਪ੍ਰਿਯੰਕਾ, ਰੀਆ, ਆਫੀਆ ਅਤੇ ਤਰਨਪ੍ਰੀਤ ਕੌਰ ਦੀ ਟੀਮ ਜੇਤੂ ਰਹੀ। ਇਸੇ ਤਰਾਂ ਗੁਰਲੀਨ ਕੌਰ, ਰੁਪਨੀਤ ਕੌਰ, ਕਾਜਲ ਅਤੇ ਅਸ਼ਮਨੀਤ ਕੌਰ ਦੀ ਟੀਮ ਰਨਰ ਅੱਪ ਰਹੀ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਹਨਾਂ ਇਸ ਮੁਕਾਬਲੇ ਦੀ ਤਿਆਰੀ ਕਰਵਾਉਣ ਵਾਲੇ ਟੀਚਰ ਸਾਹਿਬਾਨ ਸ਼੍ਰੀਮਤੀ ਰਜਨੀ ਬਾਲਾ, ਮਿਸ ਮਨਪ੍ਰੀਤ ਕੌਰ ਅਤੇ ਸ਼੍ਰੀਮਤੀ ਸੁਪ੍ਰੀਤ ਕੌਰ ਨੂੰ ਵਧਾਈਆਂ ਦਿੱਤੀਆਂ, ਜਿਨਾਂ ਦੀ ਮਿਹਨਤ ਸਦਕਾ ਇਹ ਮੁਕਾਬਲਾ ਸਫਲਤਾਪੂਰਵਕ ਨੇਪਰੇ ਚੜ ਸਕਿਆ। ਇਸ ਮੌਕੇ ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ) ਵੀ ਮੌਜੂਦ ਰਹੇ।

