ਕੋਟਕਪੂਰਾ, 4 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਐਨ.ਸੀ.ਸੀ. ਕੈਡਿਟਸ ਅਤੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੀ ਰਚਨਾ ਦੇ 150 ਸਾਲ ਪੂਰੇ ਹੋਣ ਦੇ ਉਪਰਾਲੇ ਹੇਠ ਕਾਲਜ ਵੱਲੋਂ ਆਯੋਜਿਤ ਵਿਸ਼ੇ ਸਮਾਰੋਹ ਵਿੱਚ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਝੰਡੇ ਨੂੰ ਨਮਨ ਅਤੇ ‘ਵੰਦੇ ਮਾਤਰਮ’ ਦੇ ਸਮੂਹਕ ਗਾਇਨ ਨਾਲ ਹੋਈ। ਕੈਡਿਟਸ ਅਤੇ ਵਿਦਿਆਰਥੀਆਂ ਨੇ ਦੇਸ਼ਭਗਤੀ ਭਰਪੂਰ ਨਾਅਰੇ ਬੁਲੰਦ ਕੀਤੇ ਅਤੇ ਰਾਸ਼ਟਰੀ ਗੀਤ ਦੇ ਇਤਿਹਾਸ ਅਤੇ ਇਸਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਮਨਿੰਦਰ ਸਿੰਘ (ਸੀ.ਟੀ.ਓ., ਐਨ.ਸੀ.ਸੀ.), ਡਾ. ਪਰਿੰਦਰ ਸਿੰਘ (ਅਸਿਸਟੈਂਟ ਪ੍ਰੋਫੈਸਰ) ਅਤੇ ਮਿਸ ਅਮਨਦੀਪ ਕੌਰ (ਅਸਿਸਟੈਂਟ ਪ੍ਰੋਫੈਸਰ) ਨੇ ਕੈਡਿਟਸ ਅਤੇ ਵਿਦਿਆਰਥੀਆਂ ਨੂੰ ਰਾਸ਼ਟਰੀ ਗੌਰਵ, ਏਕਤਾ ਅਤੇ ਸੇਵਾਮੁਖਤਾ ਦੇ ਸੁਨੇਹੇ ’ਤੇ ਚਲਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਇੰਚਾਰਜ ਅਕੈਮਿਕ ਡਾ. ਨਵਜੋਤ ਕੌਰ ਵੀ ਮੌਜੂਦ ਰਹੇ।
