ਫਰੀਦਕੋਟ, 18 ਮਾਰਚ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਸਿਵਲ ਮੁਕੱਦਮੇ ਦਸਤਾਵੇਜ ਵਿਸ਼ੇ ਸਬੰਧੀ ਇੱਕ ਗੈਸਟ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਸਤਵੰਤਬੀਰ ਸਿੰਘ (ਕਾਨੂੰਗੋ) ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੀ ਸ਼ੁਰੂਆਤ ਮਿਸ ਮਨਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਹਿ ਕੇ ਕੀਤੀ। ਇਸ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਸਤਵੰਤਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਿਵਲ ਮੁਕੱਦਮੇ ਸਬੰਧੀ ਦਸਤਵੇਜਾਂ ਸਬੰਧੀ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਗੈਸਟ ਲੈਕਚਰ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਨੂੰ ਅਦਾਲਤਾਂ ਵਿੱਚ ਚੱਲਣ ਵਾਲੇ ਸਿਵਲ ਮੁਕੱਦਮਿਆਂ ਅਤੇ ਰੈਵਿਨਿਊ ਮੁਕੱਦਮਿਆਂ ਸਬੰਧੀ ਜਾਣਕਾਰੀ ਮਿਲਦੀ ਹੈ। ਉਹਨਾਂ ਆਏ ਹੋਏ ਮਹਿਮਾਨ ਸਾਹਿਬਾਨ ਦਾ ਧੰਨਵਾਦ ਕੀਤਾ ਜਿਨਾਂ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਵਿਦਿਆਰਥੀਆਂ ਨਾਲ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਕਾਲਜ ਦੇ ਇੰਚਾਰਜ ਅਕੈਡਮਿਕ ਡਾ. ਨਵਜੋਤ ਕੌਰ ਨੇ ਮਿਸ ਮਨਪ੍ਰੀਤ ਕੌਰ (ਐਕਟੀਵਿਟੀ ਇੰਚਾਰਜ) ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਮਿਸ ਦੀਪਿਕਾ ਕੰਵਰ ਅਤੇ ਮਿਸ ਸ਼ਿਖਾ ਸ਼ਰਮਾ ਵੀ ਮੌਜੂਦ ਰਹੇ।
