ਫਰੀਦਕੋਟ, 13 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਗ੍ਰਾਮੀਣ ਬੈਂਕ ਵੱਲੋਂ ਸਥਾਨਕ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਸਥਿੱਤ ਬੈਂਕ ਦੀ ਬਰਾਂਚ ਵਿਖੇ ਬੈਂਕ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਸਮਾਗਮ ’ਚ ਬਾਬਾ ਫਰੀਦ ਧਾਰਮਿਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ’ਚ ਸੰਬੋਧਨ ਕਰਦਿਆਂ ਬੈਂਕ ਮੈਨੇਜਰ ਗੁਰਦੇਵ ਸਿੰਘ ਨੇ ਆਏ ਹੋਏ ਮਹਿਮਾਨਾਂ, ਪਤਵੰਤਿਆਂ ਦਾ ਸਵਾਗਤ ਕਰਦਿਆਂ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਉਨਾਂ ਬੈਂਕ ਦੀਆਂ ਵਿਸ਼ੇਸ਼ ਸਕੀਮਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਬੈਂਕ ਵਲੋਂ ਮੁੱਖ ਮਹਿਮਾਨ ਸਿਮਰਜੀਤ ਸਿੰਘ ਸੇਖੋਂ ਸਮੇਤ ਸਕੂਲ ਤੇ ਕਾਲਜ ਦੇ ਅਧਿਕਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਦੀਪਇੰਦਰ ਸਿੰਘ ਸੇਖੋਂ, ਜਨਰਲ ਸੈਕਟਰੀ ਸੁਰਿੰਦਰ ਸਿੰਘ ਰੋਮਾਣਾ, ਪ੍ਰਬੰਧਕ ਅਤੇ ਖ਼ਜ਼ਾਨਚੀ ਡਾ. ਗੁਰਇੰਦਰ ਮੋਹਨ ਸਿੰਘ ਅਤੇ ਸਕੂਲ ਤੇ ਕਾਲਜ ਦੇ ਅਧਿਕਾਰੀ ਵੀ ਹਾਜ਼ਰ ਸਨ।