ਫਰੀਦਕੋਟ, 10 ਅਗਸਤ (ਵਰਲਡ ਪੰਜਾਬੀ ਟਾਈਮਜ਼)
ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਜਿਲਾ ਭਾਸ਼ਾ-ਵਿਭਾਗ, ਫਰੀਦਕੋਟ ਵਿਖੇ ਵੱਲੋਂ ਕਰਵਾਏ ਗਏ ਜਿਲਾ-ਪੱਧਰੀ ਸਾਹਿਤ-ਸਿਰਜਣ ਅਤੇ ਕਵਿਤਾ-ਗਾਇਨ ਮੁਕਾਬਲਿਆਂ ਵਿੱਚ ਸਥਾਨਕ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿਲਾ ਭਾਸ਼ਾ-ਵਿਭਾਗ, ਫਰੀਦਕੋਟ ਵੱਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦੌਰਾਨ ਲੇਖ ਲਿਖਣ ਦੇ ਮੁਕਾਬਲੇ ਵਿੱਚੋਂ ਬਾਬਾ ਫਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਸਮੁੱਚੇ ਫਰੀਦਕੋਟ ਜਿਲੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀ ਗਈ। ਇਸੇ ਤਰਾਂ ਹੀ ਕਵਿਤਾ ਲਿਖਣ ਮੁਕਾਬਲੇ ਵਿੱਚੋਂ ਪ੍ਰਭਜੋਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਹਾਣੀ-ਸਿਰਜਣ ਮੁਕਾਬਲੇ ’ਚੋਂ ਪੂਰਨਿਮਾ ਅਤੇ ਕਵਿਤਾ-ਗਾਇਨ ਮੁਕਾਬਲਿਆਂ ’ਚੋਂ ਜੀਆ ਨੇ ਤੀਜੇ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਮੁੱਚੀ ਮੈਨੇਜਮੈਂਟ ਕਮੇਟੀ ਨੇ ਵੀ ਜਿੱਤੇ ਹੋਏ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਾਂ ਦਿੰਦਿਆਂ ਉਨਾਂ ਦੇ ਸੁਨਹਿਰੇ ਭਵਿੱਖ ਲਈ ਸ਼ੱੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਵਿਦਿਆਰਥੀਆਂ ਅੰਦਰ ਸਾਹਿਤਕ, ਸੱਭਿਆਚਾਰਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨਾ, ਇਸ ਸੰਸਥਾ ਦਾ ਹਮੇਸ਼ਾਂ ਹੀ ਮੁੱਢਲਾ ਉਦੇਸ਼ ਰਿਹਾ ਹੈ।

