ਫਰੀਦਕੋਟ 16 ਨਵੰਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਦੇ ਗੁਰਪੁਰਬ ਨੂੰ ਸਮਰਪਿਤ ਬਾਬਾ ਫਰੀਦ ਪਬਲਿਕ ਸਕੂਲ ਦੇ ਆਡੋਟੋਰੀਅਮ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ । ਸਮੁੱਚੇ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਕੀਤਾ ਗਿਆ । ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਸੁਖਮਨਜੀਤ ਸਿੰਘ ਅਤੇ ਨਿਮਰਤਜੀਤ ਸਿੰਘ ਦੁਆਰਾ ਗੁਰੂ ਸਾਹਿਬ ਦਾ ਬਖਸ਼ਿਆ ਹੁਕਮਨਾਮਾ ਲਿਆ ਗਿਆ ਅਤੇ ਅਰਦਾਸ ਕੀਤੀ ਗਈ । ਪਰਮਾਤਮਾ ਅੱਗੇ ਸਮੁੱਚੀ ਸੰਸਥਾ ਦੀਆਂ ਕਾਮਯਾਬੀਆਂ, ਵਿਦਿਆਰਥੀਆਂ ਦੀ ਤੰਦਰੁਸਤੀ, ਗੁਰਸਿੱਖੀ ਜੀਵਨ ਅਤੇ ਭਵਿੱਖ ਲਈ ਉਚੇਰੀਆਂ ਬੁਲੰਦੀਆਂ ਲਈ ਅਰਦਾਸ ਕੀਤੀ ਗਈ। ਇਸ ਤੋਂ ਇਲਾਵਾ ਸੰਸਥਾ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਜੋ ਪਿਛਲੀ ਦਿਨੀਂ ਸਦੀਵੀ ਵਿਛੋੜਾ ਦੇ ਗਏ ਨੂੰ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਲਈ ਅਰਦਾਸ ਵੀ ਕੀਤੀ ਗਈ । ਬਾਬਾ ਫਰੀਦ ਸੰਸਥਾ ਦੀ ਸਮੁੱਚੀ ਟੀਮ ਦੁਆਰਾ ਕੀਤਾ ਇਹ ਉਪਰਾਲਾ ਵਿਦਿਆਰਥੀਆਂ ਅੰਦਰ ਹਰ ਧਰਮ ਪ੍ਰਤੀ ਸਤਿਕਾਰ ਪੈਦਾ ਕਰਨਾ ਅਤੇ ਉਹਨਾਂ ਨੂੰ ਆਪਣੇ ਧਰਮ ਦੀ ਜਾਣਕਾਰੀ ਦੇਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਉਹਨਾਂ ਮਹਾਨ ਸਖਸ਼ੀਅਤਾਂ ਨੂੰ ਯਾਦ ਕਰਨ ਤੇ ਉਹਨਾਂ ਦੇ ਦਿਖਾਏ ਰਸਤਿਆਂ ਤੇ ਚੱਲ ਕੇ ਆਪਣਾ ਭਵਿੱਖ ਸੁਧਾਰ ਸਕਣ ।