ਫਰੀਦਕੋਟ, 21 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਜੀ ਨੂੰ ਸਮਰਪਿਤ ਆਗਮਨ-ਪੁਰਬ 2024 ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਨਵੇਂ ਰਸੋਈ ਘਰ ਦਾ ਨਿਰਮਾਣ ਕੀਤਾ ਗਿਆ। ਅੱਜ ਨਵੇਂ ਰਸੋਈ ਘਰ ਦਾ ਬਾਬਾ ਫਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਪ੍ਰੈਜੀਡੈਂਟ ਸਿਮਰਜੀਤ ਸਿੰਘ ਸੇਖੋਂ, ਦੀਪਇੰਦਰ ਸਿੰਘ ਸੇਖੋਂ ਸੀਨੀਅਰ ਵਾਈਸ ਪ੍ਰੈਜੀਡੈਂਟ, ਡਾ. ਗੁਰਇੰਦਰ ਮੋਹਨ ਸਿੰਘ ਪ੍ਰਬੰਧਕ ਅਤੇ ਖਜ਼ਾਨਚੀ, ਸੁਰਿੰਦਰ ਸਿੰਘ ਰੋਮਾਣਾ ਜਨਰਲ ਸੈਕਟਰੀ ਅਤੇ ਐਕਜੀਕਿਊਟਿਵ ਮੈਂਬਰ ਚਰਨਜੀਤ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰਪਾਲ ਸਿੰਘ ਬਰਾੜ ਵਲੋਂ ਨਿਰੀਖਣ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਮੇਲੇ ਮੌਕੇ ਆਈ ਸੰਗਤ ਨੂੰ ਇਸ ਰਸੋਈ ਘਰ ਦੇ ਬਣਨ ਨਾਲ ਕਿਸੇ ਵੀ ਕੰਮ ’ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।