ਕੋਟਕਪੂਰਾ, 20 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਆਗਮਨ-ਪੁਰਬ 2025 ਦੇ ਸਮਾਗਮ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਅਤੇ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਸਮੂਹ ਮੈਂਬਰ ਸਾਹਿਬਾਨ ਸਿਮਰਜੀਤ ਸਿੰਘ ਸੇਖੋਂ ਅਤੇ ਸਮੂਹ ਮੈਂਬਰ ਚਰਨਜੀਤ ਸਿੰਘ ਸੇਖੋਂ, ਦੀਪਇੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੋਂਗੀਆ ਅਤੇ ਨਰਿੰਦਰ ਪਾਲ ਸਿੰਘ ਬਰਾੜ ਦੀ ਦੇਖ-ਰੇਖ ਹੇਠ ਸ਼ੁਰੂ ਹੋਏ ਸਮਾਗਮਾਂ ਦੀ ਪਹਿਲੀ ਸ਼ਾਮ ਟਿੱਲਾ ਬਾਬਾ ਫ਼ਰੀਦ ਵਿਖੇ ਕੀਰਤਨ ਅਤੇ ਕਥਾ ਦਰਬਾਰ ਆਯੋਜਿਤ ਕੀਤੇ ਗਏ। ਧਾਰਮਿਕ ਸਮਾਗਮਾਂ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਨੇ ਰੂਹਾਨੀ ਕੀਰਤਨ ਅਤੇ ਕਥਾ-ਸਮਾਗਮ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਿਮਰਜੀਤ ਸਿੰਘ ਸੇਖੋ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮ ਦੇ ਸਮੇਂ ਗੁ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਭਾਈ ਸਰਬਜੀਤ ਸਿੰਘ ਢੋਟੀਆਂ, ਮੁੱਖ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਨੇ ਆਪਣੇਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਸੁਖਚੈਨ ਸਿੰਘ ਜੀ ਹਜ਼ੂਰੀ ਰਾਗੀਤਖ਼ਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀਸਾਬੋਨੇ ਆਪਣੀਆਂ ਮਧੁਰ ਧੁਨਾਂ ਰਾਹੀਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਦੇ ਚਰਨਾਂ ਦੇ ਲੜ੍ਹ ਲਾਇਆ। ਫਿਰ ਆਏ ਹੋਏ ਸਮੂਹ ਮਹਿਮਾਨਾਂ ਨੂੰ ਕਮੇਟੀ ਵੱਲੋਂ ਸਿਰੋਪਾਉ ਭੇਂਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਆਗਮਨ-ਪੁਰਬ ਨੂੰ ਸਮਰਪਿਤ ਇਹ ਕੀਰਤਨ ਅਤੇ ਕਥਾ-ਵਿਚਾਰਾਂ ਦੇ ਸਮਾਗਮ ਟਿੱਲਾ ਬਾਬਾ ਫਰੀਦ ਜੀ ਅਤੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ਼ਾਮ 7.00 ਵਜੇ ਤੋਂ ਸ਼ੁਰੂ ਹੋ ਕੇ ਰਾਤ 9.00 ਵਜੇ ਤੱਕ ਹੋਇਆ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਬਾਬਾ ਫ਼ਰੀਦ ਜੀ ਦੇ ਪਾਵਨ ਅਸਥਾਨਾਂ ‘ਤੇ ਨਤਮਸਤਕ ਹੁੰਦੀਆਂ ਹਨ ਅਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ।