ਕੋਟਕਪੂਰਾ, 20 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੰਤ ਬਾਬਾ ਫ਼ਰੀਦ ਆਰਟ ਸੋਸਾਇਟੀ (ਰਜਿ:) ਫ਼ਰੀਦਕੋਟ ਵੱਲੋਂ ਸੋਸਾਇਟੀ ਦੇ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਅਤੇ ਬਾਬਾ ਫ਼ਰੀਦ ਵਿਦਿਅਕ ਸੰਸਥਾਵਾਂ ਦੇ ਸੇਵਾਦਾਰ/ਕਾਰਜਕਾਰੀ ਮੈਂਬਰ ਮਹੀਪਇੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਇੱਕ ਜ਼ਰੂਰੀ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਡਿਪਟੀ ਕਮਿਸ਼ਨਰ, ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਰਾਸਤੀ ਬਾਬਾ ਫ਼ਰੀਦ ਆਗਮਨ-ਪੁਰਬ 2025 ਦੇ ਸ਼ੁਭ ਮੌਕੇ ’ਤੇ ਮਿਤੀ 20, 21 ਅਤੇ 22 ਸਤੰਬਰ ਨੂੰ ਸੰਜੀਵਨੀ ਹਾਲ, ਬ੍ਰਜਿੰਦਰਾ ਕਾਲਜ, ਫ਼ਰੀਦਕੋਟ ਵਿਖੇ ਕੌਮਾਂਤਰੀ ਤਿੰਨ-ਰੋਜ਼ਾ ਆਰਟ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਲਾਈ ਜਾਵੇਗੀ। ਇਸ ਕੌਮਾਂਤਰੀ ਤਿੰਨ-ਰੋਜ਼ਾ ਆਰਟ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਵਿੱਚ ਪੂਰੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਮਾਹਿਰ ਆਰਟਿਸਟ ਪਹੁੰਚ ਕੇ ਆਪਣੀਆਂ ਕਲਾਵਾਂ ਦਾ ਪ੍ਰਦਰਸ਼ਨ ਕਰਨਗੇ ਅਤੇ ਨੌਜਵਾਨ ਪੀੜ੍ਹੀ ਅਤੇ ਸਕੂਲੀ ਵਿਦਿਆਰਥੀਆਂ ਲਈ ਰੋਲ ਮਾਡਲ ਬਣਦੇ ਹੋਏ ਉਹਨਾਂ ਨੂੰ ਆਰਟ ਪ੍ਰਤੀ ਪ੍ਰੇਰਿਤ ਕਰਨਗੇ। ਉਹਨਾਂ ਅੱਗੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 22 ਸਤੰਬਰ ਨੂੰ ਸੰਜੀਵਨੀ ਹਾਲ, ਬਰਜਿੰਦਰਾ ਕਾਲਜ ਵਿਖੇ ਹੀ ਵੱਖ-ਵੱਖ ਵੰਡੇ ਗਏ ਉਮਰ ਗਰੁੱਪਾਂ ਅਨੁਸਾਰ ਸਕੂਲੀ ਵਿਦਿਆਰਥੀਆਂ ਦੇ ਵੀ ਪੈਂਟਿੰਗ ਮੁਕਾਬਲੇ ਕਰਵਾਏ ਜਾਣਗੇ। ਪਹਿਲੇ, ਦੂਜੇ, ਤੀਜੇ ਅਤੇ ਕੰਸੋਲੇਸ਼ਨ ਸਥਾਨ ਹਾਸਿਲ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਨਗਦ ਰਾਸ਼ੀ, ਸਨਮਾਨ ਚਿੰਨ੍ਹ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਬਾਬਾ ਫ਼ਰੀਦ ਵਿਦਿਅਕ ਸੰਸਥਾਵਾਂ ਦੇ ਸੇਵਾਦਾਰ/ਕਾਰਜ ਮੈਂਬਰ ਮਹੀਪ ਇੰਦਰ ਸਿੰਘ ਸੇਖੋਂ, ਸੰਤ ਬਾਬਾ ਫ਼ਰੀਦ ਆਰਟ ਸੋਸਾਇਟੀ ਦੇ ਮੁੱਖ ਸਰਪ੍ਰਸਤ ਸੁਖਦੇਵ ਸਿੰਘ ਦੋਸਾਂਝ, ਪ੍ਰਧਾਨ ਪ੍ਰੀਤ ਭਗਵਾਨ ਸਿੰਘ, ਮੀਤ ਪ੍ਰਧਾਨ ਪਰਮਿੰਦਰ ਸਿੰਘ ਟੋਨੀ, ਜਨਰਲ ਸਕੱਤਰ ਡਿਪਟੀ ਸਿੰਘ, ਖਜ਼ਾਨਚੀ ਵੀਰਪਾਲ ਕੌਰ, ਮੀਡੀਆ ਕੋਆਰਡੀਨੇਟਰ ਬਲਜੀਤ ਗਰੋਵਰ, ਸਹਿ-ਖਜ਼ਾਨਚੀ ਸਤਵੀਰ ਕੌਰ, ਸੋਸਾਇਟੀ ਮੈਂਬਰ ਇਕਬਾਲ ਕਲਸੀ, ਹਰਵਿੰਦਰ ਕੌਰ, ਸੰਤੋਸ਼ ਰਾਣੀ, ਰਜਿੰਦਰ ਸਿੰਘ, ਸਤਪਾਲ ਕੌਰ, ਅਨੂ ਬਾਲਾ, ਜਸਪ੍ਰੀਤ ਕੌਰ, ਮਨਤਾਜ ਸਿੰਘ ਆਦਿ ਮੈਂਬਰ ਹਾਜ਼ਰ ਸਨ।