ਬਲੱਡ ਸੇਵਾ ਸੁਸਾਇਟੀ ਫਰੀਦਕੋਟ ਸ. ਇੰਦਰਜੀਤ ਸਿੰਘ ਖਾਲਸਾ ਯਾਦਗਰੀ ਅਵਾਰਡ ਨਾਲ ਸਨਮਾਨਿਤ।
ਫ਼ਰੀਦਕੋਟ 24 ਸਤੰਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਬਾਬਾ ਫ਼ਰੀਦ ਜੀ ਦੇ 55ਵੇਂ ਆਗਮਨ ਪੁਰਬ 2024 ਦੇ ਪੰਜਵੇਂ ਅਤੇ ਆਖ਼ਰੀ ਦਿਨ ਵਿਸ਼ਾਲ ਨਗਰ-ਕੀਰਤਨ ਸਜਾਏ ਗਏ । ਗੁਰੂਦੁਆਰਾ ਗੋਦੜੀ ਸਾਹਿਬ ਅਤੇ ਬਾਬਾ ਫ਼ਰੀਦ ਸੁਸਾਇਟੀ (ਰਜਿ:), ਫ਼ਰੀਦਕੋਟ ਦੇ ਪ੍ਰੈਜੀਡੈਂਟ ਸ. ਸਿਮਰਜੀਤ ਸਿੰਘ ਸੇਖੋ ਜੀ ਅਤੇ ਸਮੂਹ ਮੈਂਬਰ ਸਾਹਿਬਾਨ ਸ. ਦੀਪਇੰਦਰ ਸਿੰਘ ਸੇਖੋ ਸੀਨੀਅਰ ਵਾਈਸ ਪ੍ਰੈਜੀਡੈਂਟ, ਡਾ. ਗੁਰਇੰਦਰ ਮੋਹਨ ਸਿੰਘ ਪ੍ਰਬੰਧਕ ਅਤੇ ਖਜ਼ਾਨਚੀ, ਸ. ਸੁਰਿੰਦਰ ਸਿੰਘ ਰੋਮਾਣਾ ਜਨਰਲ ਸੈਕਟਰੀ ਅਤੇ ਐਕਜੀਕਿਊਟਿਵ ਮੈਂਬਰਜ਼ ਸ. ਚਰਨਜੀਤ ਸਿੰਘ ਸੇਖੋ, ਸ. ਗੁਰਜਾਪ ਸਿੰਘ ਸੇਖੋ ਅਤੇ ਸ. ਨਰਿੰਦਰਪਾਲ ਸਿੰਘ ਬਰਾੜ ਦੀ ਦੇਖ-ਰੇਖ ਹੇਠ ਗੁ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜਾਏ ਗਏ ਇਹ ਵਿਸ਼ਾਲ ਨਗਰ-ਕੀਰਤਨ ਟਿੱਲਾ ਬਾਬਾ ਫ਼ਰੀਦ ਤੋਂ ਆਰੰਭ ਹੋਏ ਜੋ ਕਿ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਜਾ ਕੇ ਸਮਾਪਤ ਹੋਏ । ਜਿੱਥੇ ਅਲੌਕਿਕ ਦੀਵਾਨ ਸਜਾਏ ਗਏ। ਉਪਰੰਤ ਪ੍ਰੈਜੀਡੈਂਟ ਸ. ਸਿਮਰਜੀਤ ਸਿੰਘ ਜੀ ਸੇਖੋ ਵੱਲੋਂ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਆਵਰਡ ਡਾ. ਐੱਸ. ਪੀ. ਓਬਰਾਏ ਨੂੰ ਦਿੱਤਾ ਗਿਆ, ਜੋ ਕਿ ਆਪਣਾ ਕਾਰੋਬਾਰ ਤਾਂ ਦੁਬਈ ਵਿੱਚ ਕਰਦੇ ਹਨ ਪਰ ਸਮਾਜ ਸੇਵਾ ਪੂਰੇ ਭਾਰਤ ਵਿੱਚ ਕਰ ਰਹੇ ਹਨ। ਉਹ ਸਰਬੱਤ ਦਾ ਭਲਾ ਚੈਰੀਟੇਬਲ ਸੁਸਾਇਟੀ ਚਲਾਉਂਦੇ ਹਨ ਜਿਸ ਦੀਆਂ ਬਰਾਂਚਾਂ ਸਾਰੇ ਜਿਲ੍ਹਾਂ ਹੈੱਡਕਆਰਟਰਾਂ ਵਿੱਚ ਹਨ ਅਤੇ ਕਈ ਥਾਵਾਂ ਤੇ ਤਹਿਸੀਲ ਪੱਧਰ ਤੱਕ ਵੀ ਯੂਨਿਟ ਸਫਲਤਾ ਪੂਰਵਕ ਸਮਾਜ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਹੋਰ ਵੀ ਬਹੁਤ ਸੇਟਟਾਂ ਵਿੱਚ ਉਹ ਸਮਾਜ ਸੇਵਾ ਦੇ ਕਾਰਜ ਕਰ ਰਹੇ ਹਨ। ਇਹ ਸੁਸਾਇਟੀ ਪਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਇਮਾਨਦਾਰੀ, ਦਿੜ੍ਰਤਾ ਅਤੇ ਨਿਸ਼ਕਾਮ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਵਿੱਚ ਦਿਨ–ਰਾਤ ਜੁਟੀ ਹੋਈ ਹੈ। ਇਸ ਸੁਸਾਇਟੀ ਵੱਲੋਂ ਕਈ ਵਿਧਵਾਂ ਔਰਤਾਂ ਨੂੰ ਪੈਨਸ਼ਨ, ਕਈ ਬਿਮਾਰਾਂ ਦਾ ਇਲਾਜ, ਬੱਚਿਆ ਨੂੰ ਮੁਫਤ ਵਿੱਦਿਆ ਦਾਨ ਵਰਗੇ ਹੋਰ ਬਹੁਤ ਸਾਰੇ ਅਣਗਿਣਤ ਕਾਰਜ ਕੀਤੇ ਗਏ ਹਨ। ਇਸ ਸੁਸਾਇਟੀ ਨੂੰ 23 ਸਤੰਬਰ, 2024 ਨੂੰ ਗੁ: ਗੋਦੜੀ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿੱਚ ਸਟੇਜ ‘ਤੇ 1 ਲੱਖ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ, ਸਿਰੋਪਾ ਅਤੇ ਸਾਈਟੇਸ਼ਨ ਦੇ ਕੇ ਸਨਮਾਨਿਤ ਕੀਤਾ ਗਿਆ। ਬਾਬਾ ਫਰੀਦ ਬਲੱਡ ਸੇਵਾ ਸੁਸਾਇਟੀ ਨੂੰ ਸ. ਇੰਦਰਜੀਤ ਸਿੰਘ ਖਾਲਸਾ ਯਾਦਗਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਅਤੇ ਆਗਮਨ ਪੁਰਬ ਮੌਕੇ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿੱਚੋਂ ਜੇਤੂ ਵਿਦਿਆਰਥੀਆਂ ਨੂੰ 10000, 7000, 5000 ਅਤੇ 2100 ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਅਤੇ ਸ੍ਰੀ ਵਿਨੀਤ ਕੁਮਾਰ ਆਈ. ਏ. ਐੱਸ. ਨੂੰ ਵਿਸ਼ੇਸ਼ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਲੱਖਾ ਦੀ ਗਿਣਤੀ ਵਿੱਚ ਬਾਬਾ ਫਰੀਦ ਜੀ ਦੇ ਨਾਮਲੇਵਾ ਸ਼ਰਧਾਲੂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪਹੁੰਚੇ। ਇਸ ਆਗਮਨ-ਪੁਰਬ ਨੂੰ ਸਫਲ ਬਣਾਉਣ ਲਈ ਇਲਾਕੇ ਦੀਆਂ ਵੱਖ-ਵੱਖ ਅਤੇ ਸਮਾਜਕ ਸੰਸਥਾਵਾਂ ਤੋਂ ਇਲਾਵਾ ਬਾਬਾ ਫਰੀਦ ਪਬਲਿਕ ਸਕੂਲ ਅਤੇ ਬਾਬਾ ਫ਼ਰੀਦ ਲਾਅ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਨੇ ਮਹੱਤਵਪੂਰਨ ਸੇਵਾਵਾਂ ਨਿਭਾਈਆਂ । ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰੈਜੀਡੈਂਟ ਸ. ਸਿਮਰਜੀਤ ਸਿੰਘ ਸੇਖੋ ਨੇ ਸਮੂਹ ਸੇਵਾਦਾਰਾਂ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜ-ਰੋਜ਼ਾ ਆਗਮਨ ਪੁਰਬ ਦੇ ਸਮੂਹ ਸਮਾਗਮ ਸਫ਼ਲਤਾਪੂਰਵਕ ਅਤੇ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਏ ਹਨ । ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਸਦਕਾ ਇਹ ਸਮਾਗਮ ਯਾਦਗਾਰੀ ਅਤੇ ਬੇਮਿਸਾਲ ਹੋ ਨਿੱਬੜੇ ਹਨ ਉਹਨਾਂ ਨੇ ਸਮੂਹ ਮੈਂਬਰ ਸਾਹਿਬਾਨਾਂ, ਸੇਵਾਦਾਰਾਂ ਅਤੇ ਸੰਗਤਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

