•ਲਾਈਟ ਐਂਡ ਸਾਊਂਡ ਪ੍ਰੋਗਰਾਮ ਹੋਵੇਗਾ ਮੇਲੇ ਦੀ ਵਿਸ਼ੇਸ਼ ਖਿੱਚ ਦਾ ਕੇਂਦਰ -ਵਿਧਾਇਕ ਸੇਖੋਂ
•ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਵੀ ਮੇਲੇ ਵਿੱਚ ਸ਼ਾਮਲ ਕੀਤਾ ਜਾਵੇਗਾ
•ਕਰਾਫਟ ਮੇਲਾ 13 ਸਤੰਬਰ ਤੋਂ ਲੈ ਕੇ 23 ਸਤੰਬਰ ਤੱਕ ਅਤੇ ਆਗਮਨ ਪੁਰਬ 19 ਸਤੰਬਰ ਤੋਂ ਲੈ ਕੇ 23 ਤੱਕ ਹੋਵੇਗਾ
•ਸੰਗਤਾਂ ਦੇ ਸਹਿਯੋਗ ਨਾਲ ਮੇਲੇ ਨੂੰ ਹੋਰ ਯਾਦਗਾਰੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ
ਫਰੀਦਕੋਟ, 25 ਅਗਸਤ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਬਾਬਾ ਸੇਖ ਫਰੀਦ ਆਗਮਨ ਪੂਰਬ -2025 ਦੀਆਂ ਤਿਆਰੀਆਂ ਜਿਲ੍ਹਾ ਪ੍ਰਸ਼ਾਸਨ ਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਸਰਕਾਰ ਵੱਲੋਂ ਇਸ ਆਗਮਨ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਵਿਸ਼ੇਸ਼ ਕਾਰਜ ਆਰੰਭ ਕੀਤੇ ਗਏ ਹਨ ।ਉਹ ਅੱਜ ਇੱਥੇ ਫਰੀਦਕੋਟ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ।ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਜੈਤੋ ਸ. ਅਮੋਲਕ ਸਿੰਘ ਤੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਆਗੂ ਵੀ ਹਾਜ਼ਰ ਸਨ ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਆਗਮਨ ਪੂਰਬ ਤੇ ਇਸ ਵਾਰ ਲਾਈਟ ਐਂਡ ਸਾਊਂਡ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਤੇ ਇਸ ਤੋਂ ਇਲਾਵਾ ਮੇਲੇ ਵਿੱਚ ਪੰਜਾਬ ਦੀਆਂ ਰਵਾਇਤੀ ਖੇਡਾਂ ਜਿਵੇਂ ਕਿ ਬੈਲ ਗੱਡੀਆਂ ਦੀ ਦੌੜ ਆਦਿ ਨੂੰ ਵੀ ਸ਼ਾਮਿਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ।
ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦਾ ਸੀਜ਼ਨ ਅਗੇਤਾ ਹੋਣ ਕਾਰਨ ਕਰਾਫਟ ਮੇਲਾ 13 ਸਤੰਬਰ ਤੋਂ ਲੈ ਕੇ 23 ਸਤੰਬਰ ਤੱਕ ਚੱਲੇਗਾ ਅਤੇ ਆਗਮਨ ਪੁਰਬ 19 ਸਤੰਬਰ ਤੋਂ ਲੈ ਕੇ 23 ਤੱਕ ਪਹਿਲਾਂ ਦੀ ਤਰ੍ਹਾਂ ਹੋਵੇਗਾ।
ਉਨ੍ਹਾਂ ਕਿਹ ਕਿ ਫਰੀਦਕੋਟ ਨਿਵਾਸੀਆਂ ਨੂੰ ਇਸ ਵਾਰ ਮੇਲੇ ਦੋਰਾਨ ਵਧੀਆ ਖਾਣਾ ਮੁਹੱਈਆ ਕਰਵਾਇਆ ਜਾਵੇਗਾ, ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੋ ਪੰਜਾਬ ਸਰਕਾਰ ਦਾ ਵਾਅਦਾ ਹੈ ਕਿ ਪੰਜਾਬ ਨੂੰ ਸਿਹਤਯਾਬ ਪੰਜਾਬ ਬਣਾਉਣਾ ਹੈ। ਇਸੇ ਮਕਸਦ ਨਾਲ ਦੁਕਾਨਦਾਰਾਂ ਨੂੰ ਅਗਾਂਊ ਕਿਹਾ ਗਿਆ ਹੈ ਕਿ ਇਕ ਹਫਤੇ ਦੇ ਅੰਦਰ ਅੰਦਰ ਜੋ ਵੀ ਖਾਣ ਪੀਣ ਦੀਆਂ ਵਸਤਾਂ ਨਾਲ ਸਬੰਧਤ ਕਮੀਆਂ ਹਨ, ਉਨ੍ਹਾਂ ਨੂੰ ਦੂਰ ਕਰ ਲਿਆ ਜਾਵੇ ਅਤੇ ਸ਼ਹਿਰ ਵਾਸੀਆਂ ਅਤੇ ਆਸ ਪਾਸ ਦੇ ਇਲਾਕਿਆਂ ਚੋਂ ਆਉਣ ਵਾਲੇ ਲੋਕਾਂ ਨੂੰ ਵਧੀਆ ਖਾਣਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਚੈਕਿੰਗ ਦੌਰਾਨ ਕੋਈ ਵੀ ਖਾਣ ਪੀਣ ਦੀ ਚੀਜ ਵਿਚ ਕੋਈ ਮਿਲਾਵਟ ਕੀਤੀ ਜਾਂਦੀ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਕਰਦੇ ਹੋਏ ਜੁਰਮਾਨਾ ਵੀ ਲਗਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜੋ ਪੰਜਾਬ ਅਤੇ ਭਾਰਤ ਦੇ ਖਾਣ ਵਾਲੀਆਂ ਵਸਤਾਂ ਦੇ ਨਾਮੀ ਬਰੈਂਡ ਹਨ, ਉਨ੍ਹਾਂ ਨਾਲ ਤਾਲਮੇਲ ਕਰ ਰਹੇ ਹਾਂ। ਜੇਕਰ ਉਨ੍ਹਾਂ ਵੱਲੋਂ ਸਹਿਯੋਗ ਮਿਲਦਾ ਹੈ ਤਾਂ ਉਨ੍ਹਾਂ ਨੂੰ ਮੇਲੇ ਵਿਚ ਵੱਖਰੀ ਥਾਂ ਦਿੱਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਚੰਗੀ ਖਾਣ ਲਈ ਚੰਗੀ ਵਰਾਇਟੀ ਵੀ ਮਿਲੇ ਅਤੇ ਲੋਕ ਉਸਦਾ ਆਨੰਦ ਵੀ ਮਾਣ ਸਕਣ।
ਉਨ੍ਹਾਂ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਫਰੀਦਕੋਟ ਸ਼ਹਿਰ ਦੇ ਕਾਫੀ ਵੱਡੇ ਪ੍ਰਾਜੈਕਟ ਚੱਲ ਰਹੇ ਹਨ, ਉਹ ਬਾਬਾ ਫਰੀਦ ਜੀ ਦੇ ਮੇਲੇ ਤੱਕ ਮੁਕੰਮਲ ਕਰ ਲਏ ਜਾਣਗੇ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਜੋ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣੇ ਹਨ ਉਨ੍ਹਾਂ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਸਿੰਘ ਬਾਬਾ, ਜਗਜੀਤ ਸਿੰਘ ਗਿੱਲ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਆਦਿ ਵੀ ਹਾਜ਼ਰ ਸ