ਕੋਟਕਪੂਰਾ, 12 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਾਵਰਕਾਮ ਐਂਡ ਟਰਾਂਸਕੋ ਤਾਲਮੇਲ ਕਮੇਟੀ ਦੇ ਸੱਦੇ ‘ਤੇ ਅੱਜ ਆਊਟਸੋਰਸਿੰਗ ਕਾਮਿਆਂ ਵਲੋਂ ਸਥਾਨਕ ਪੀ.ਐਸ.ਪੀ.ਸੀ.ਐਲ. ਸੈਂਟਰ ਸਟੋਰ ਕੋਟਕਪੂਰਾ ਵਿਖੇ ਧਰਨਾ ਦਿੱਤਾ ਗਿਆ। ਧਰਨਾਕਾਰੀ ਕਾਮਿਆਂ ਵੱਲੋਂ ਬਿਜਲੀ ਬੋਰਡ ਦੀ ਮੈਨਜਮੈਂਟ ਖਿਲਾਫ ਜੋਰਦਾਰ ਨਾਹਰੇਬਾਜ਼ੀ ਕੀਤੀ ਗਈ। ਧਰਨੇ ਦੋਰਾਨ ਜਸਵਿੰਦਰ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ, ਟੀ.ਐਸ.ਯੂ. ਭੰਗਲ, ਡਵੀਜ਼ਨ ਪ੍ਰਧਾਨ ਜਸਕਰਨ ਸਿੰਘ, ਸਿਟੀ ਪ੍ਰਧਾਨ ਇਕਬਾਲ ਸਿੰਘ, ਸਰਕਲ ਪ੍ਰਧਾਨ ਸਵਰਨ ਸਿੰਘ, ਕਨਵੀਨਰ ਬਿੱਕਰ ਸਿੰਘ, ਹਰਜੀਤ ਸਿੰਘ, ਰਾਜਪਾਲ ਸਿੰਘ ਆਦਿ ਆਗੂਆਂ ਨੇ ਦੱਸਿਆ ਕਿ ਬਿਜਲੀ ਬੋਰਡ ਦੀ ਮੈਨੇਜਮੈਂਟ ਵੱਲੋਂ ਪਿਛਲੇ ਦਿਨੀਂ ਜਥੇਬੰਦੀ ਨਾਲ ਹੋਈ ਸਹਿਮਤੀ ਦੇ ਬਾਵਜੂਦ ਵੀ ਨੋਟੀਫਿਕੇਸ਼ਨ ਨਹੀਂ ਕੀਤਾ ਗਿਆ ਉਸ ਦੇ ਵਿਰੋਧ ਵਿੱਚ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ., ਕੰਟਰੈਕਚੂਹਅਲ ਵਰਕਰਜ ਯੂਨੀਅਨ ਪੰਜਾਬ ਦੇ ਝੰਡੇ ਹੇਠ ਪੀ.ਐਸ.ਪੀ.ਸੀ.ਐਲ. ਆਉਟਸੋਰਸਿੰਗ ਕਾਮਿਆਂ ਵੱਲੋਂ ਅਪਣੀਆਂ ਮੰਗਾਂ ਰੱਖੀਆਂ ਗਈਆਂ ਹਨ। ਆਗੂਆਂ ਨੇ ਦੱਸਿਆ ਕਿ ਉਹਨਾ ਇਸ ਸਬੰਧ ਵਿੱਚ ਬਿਜਲੀ ਮੰਤਰੀ ਪੰਜਾਬ ਦੇ ਧਿਆਨ ਹਿਤ ਲਿਆਂਦਾ ਗਿਆ ਪਰ ਅਜੇ ਤੱਕ ਉਸ ਦਾ ਕੋਈ ਵੀ ਸਿੱਟਾ ਨਹੀਂ ਨਿਕਲਿਆ। ਉਹਨਾਂ ਕਿਹਾ ਕਿ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਹੋਣ ਤੱਕ ਅਤੇ ਨੋਟੀਫਿਕੇਸ਼ਨ ਜਾਰੀ ਕਰਨ ਤੱਕ ਸੰਘਰਸ਼ ਜਾਰੀ ਰਹੇਗਾ।

