ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਆਗੂਆਂ ਵੱਲੋਂ ਐਲਾਨ
ਕੋਟਕਪੂਰਾ, 8 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ, 29 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਚਾਰ ਲੇਬਰ ਕੋਡ ਲਾਗੂ ਕਰਨ, ਮਨਰੇਗਾ ਸਕੀਮ ਨੂੰ ਖਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲਣ ਅਤੇ ਲਗਾਤਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਖਿਲਾਫ ਆਪਣੇ ਰੋਸ ਅਤੇ ਗੁੱਸੇ ਦਾ ਪ੍ਰਗਟਾਵਾ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਹੋਰ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 16 ਜਨਵਰੀ ਨੂੰ ਦੇਸ਼ ਭਰ ਦੇ ਸਾਰੇ ਜ਼ਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰ ਦੇ ਦਫਤਰਾਂ ਦਾ ਘਿਰਾਓ ਕਰਨ ਦਾ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਅਤੇ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੀ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲਗਾਤਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ, ਵੱਖ-ਵੱਖ ਵਿਭਾਗਾਂ ਵਿੱਚ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕਰਨ ਦੀ ਬਜਾਏ ਆਊਟ ਸੋਰਸ ਪ੍ਰਣਾਲੀ ਦਿਨੋ ਦਿਨ ਤੇਜ਼ੀ ਨਾਲ ਲਾਗੂ ਕੀਤੀ ਜਾ ਰਹੀ ਹੈ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦਾ ਆਰਥਿਕ ਸ਼ੋਸ਼ਣ ਬੁਰੀ ਤਰ੍ਹਾਂ ਜਾਰੀ ਹੈ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 16 ਫੀਸਦੀ ਮਹਿੰਗਾਈ ਭੱਤਾ ਜਾਰੀ ਨਹੀਂ ਕੀਤਾ ਜਾ ਰਿਹਾ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਕਈ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ। ਇਹਨਾਂ ਸਭ ਮੁੱਦਿਆਂ ਨੂੰ ਲੈ ਕੇ ਮੁਲਾਜਮਾਂ ਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਇਸ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾਈ ਆਗੂਆਂ ਦਰਸ਼ਨ ਸਿੰਘ ਲੁਬਾਣਾ, ਚਰਨ ਸਿੰਘ ਸਰਾਭਾ, ਰਣਜੀਤ ਸਿੰਘ ਰਾਣਵਾਂ, ਸੁਰਿੰਦਰ ਕੁਮਾਰ ਪੁਆਰੀ, ਗੁਰਮੇਲ ਸਿੰਘ ਮੈਲਡੇ, ਕਰਤਾਰ ਸਿੰਘ ਪਾਲ, ਪ੍ਰਵੀਨ ਕੁਮਾਰ ਲੁਧਿਆਣਾ, ਸਰੋਜ ਛਪੜੀਵਾਲਾ, ਅਮਰਜੀਤ ਕੌਰ ਰਣ ਸਿੰਘ ਵਾਲਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾਈ ਆਗੂ ਗੁਰਦੀਪ ਸਿੰਘ ਮੋਤੀ, ਅਵਤਾਰ ਸਿੰਘ ਗਗੜਾ, ਜਗਦੀਸ਼ ਸਿੰਘ ਚਾਹਲ, ਪ੍ਰੇਮ ਚਾਵਲਾ, ਅਵਤਾਰ ਸਿੰਘ ਤਾਰੀ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੇ ਆਗੂ ਸੁਖਦੇਵ ਸਿੰਘ ਸੁਰਤਾਪੁਰੀ, ਜਸਵਿੰਦਰ ਪਾਲ ਉੱਘੀ, ਮੇਲਾ ਸਿੰਘ ਪੁੰਨਾਂਵਾਲ, ਬਲਜਿੰਦਰ ਸਿੰਘ, ਡਿੰਪਲ ਰਹੇਲਾ, ਵੇਦ ਪ੍ਰਕਾਸ, ਹੰਸ ਰਾਜ ਦੀਦਾਰਗੜ੍ਹ, ਚੰਦਨ ਸਿੰਘ, ਕ੍ਰਿਸ਼ਨ ਪ੍ਰਸਾਦਿ, ਸੁਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ 16 ਜਨਵਰੀ ਦੇ ਇਸ ਐਕਸ਼ਨ ਨੂੰ ਸਫਲ ਬਣਾਉਣ ਲਈ ਵੱਖ ਵੱਖ ਜਥੇਬੰਦੀਆਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਅੱਗੇ ਕਿਹਾ ਕਿ ਇਹਨਾਂ ਐਕਸ਼ਨਾਂ ਵਿੱਚ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਭਰਵੀਂ ਸ਼ਮੂਲੀਅਤ ਕਰਨਗੇ।

