ਫਰੀਦਕੋਟ 3 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਬਿਸਮਿਲ ਫਰੀਦਕੋਟੀ ਯਾਦਗਾਰੀ ਕਮੇਟੀ ਫਰੀਦਕੋਟ ਦੀ ਮੀਟਿੰਗ ਪ੍ਰਸਿੱਧ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਜੀ ਦੇ ਗ੍ਰਹਿ ਨਹਿਰ ਨਜ਼ਾਰਾ ਫਰੀਦਕੋਟ ਵਿਖੇ ਪ੍ਰਿੰਸੀਪਲ ਕ੍ਰਿਸ਼ਨ ਕੁਮਾਰ ਬਕੋਲੀਆ ਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਬਿਸਮਿਲ ਫਰੀਦਕੋਟੀ ਯਾਦਗਾਰੀ ਕਮੇਟੀ ਦੇ ਮੈਂਬਰ ਪ੍ਰਧਾਨ ਕਰਨਲ ਬਲਬੀਰ ਸਿੰਘ ਸਰਾਂ , ਕੇਂਦਰੀ ਲਿਖਾਰੀ ਸਭਾ ਸੇਖੋਂ ਪੰਜਾਬ ਦੇ ਮੀਤ ਪ੍ਰਧਾਨ ਤੇ ਪ੍ਰਸਿੱਧ ਕਵੀ ਤੇ ਗਾਇਕ ਇਕਬਾਲ ਘਾਰੂ, ਇੰਜੀਨੀਅਰ ਦਰਸ਼ਨ ਰੋਮਾਣਾ, ਇੰਜੀਨੀਅਰ ਲਾਲ ਸਿੰਘ ਕਲਸੀ, ਵਤਨਵੀਰ ਜ਼ਖਮੀ, ਹਰਦੀਪ ਸਿੰਘ ਕਲਸੀ, ਆਦਿ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਕਮੇਟੀ ਮੈਂਬਰਾਂ ਨੇ 2 ਫਰਵਰੀ 2025 ਨੂੰ ਕਰਵਾਏ ਜਾਣ ਵਾਲੇ ਬਿਸਮਿਲ ਫਰੀਦਕੋਟੀ ਯਾਦਗਾਰੀ ਸਮਾਗਮ ਦੀ ਰੂਪ ਰੇਖਾ ਉਲੀਕੀ। ਇਹ ਸਮਾਗਮ ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਸਾਹਮਣੇ ਢਿੱਲੋਂ ਪੈਟਰੋਲ ਪੰਪ ਫਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਕਵੀ ਤੇ ਬੁਲਾਰਾ ਹਰਮੀਤ ਵਿਦਿਆਰਥੀ ( ਫਿਰੋਜਪੁਰ) ਕਰਨਗੇ। ਸਮਾਗਮ ਦੇ ਮੁੱਖ ਮਹਿਮਾਨ ਐਡਵੋਕੇਟ ਸਿਮਰਜੀਤ ਸਿੰਘ ਚੇਅਰਮੈਨ ਬਾਬਾ ਫਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਹੋਣਗੇ। ਵਿਸ਼ੇਸ਼ ਮਹਿਮਾਨ ਪ੍ਰਸਿੱਧ ਕਵੀ ਪਵਨ ਹਰਚੰਦਪੁਰੀ ( ਧੂਰੀ) ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਪੰਜਾਬ ਹੋਣਗੇ। ਉਪਰੰਤ ਉੱਘੇ ਵਿਦਵਾਨ ਕ੍ਰਿਸ਼ਨ ਸਿੰਘ ਸਾਬਕਾ ਪ੍ਰਿੰਸੀਪਲ ਪੰਡਿਤ ਚੇਤਨ ਦੇਵ ਸਰਕਾਰੀ ਬੀ. ਐੱਡ ਕਾਲਜ ਫਰੀਦਕੋਟ ਹਾਜ਼ਰ ਹੋ ਕੇ ਇਸ ਸਮਾਗਮ ਦੀ ਸ਼ੋਭਾ ਵਧਾਉਣਗੇ। ਦੂਰੋਂ ਨੇੜਿਓਂ ਦੀਆਂ ਸਾਹਿਤਕ ਸਭਾਵਾਂ ਦੇ ਨਾਮਵਰ ਕਵੀ ਆਪਣੀਆਂ ਰਚਨਾਵਾਂ ਸੁਣਾ ਕੇ ਸਭਾ ਨਾਲ ਆਪਣੀ ਕਲਮੀ ਸਾਂਝ ਪਾਉਣਗੇ। ਪ੍ਰੋਫੈਸਰ ਨਰਿੰਦਰਜੀਤ ਸਿੰਘ ਬਰਾੜ ਆਪਣਾ ਕੁੰਜੀਵਤ ਭਾਸ਼ਣ ਦੇ ਕੇ ਆਪਣੀ ਵਿਦਵਿਦਾ ਦਾ ਇਜ਼ਹਾਰ ਕਰਨਗੇ। ਸੋ ਇਸ ਸਮਾਗਮ ਦੀ ਕਾਮਯਾਬੀ ਲਈ ਸਭਾ ਦੇ ਸਮੂਹ ਮੈਬਰਾਨ ਨੂੰ ਪ੍ਰਧਾਨ ਕਰਨਲ ਬਲਬੀਰ ਸਿੰਘ ਸਰਾਂ ਵੱਲੋਂ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ। ਸਭਾ ਦੀ ਮਾਸਿਕ ਇਕੱਤਰਤਾ ਮਿਤੀ 5 ਜਨਵਰੀ 2025 ਨੂੰ ਸਵੇਰੇ 11 ਵਜੇ ਪੈਨਸ਼ਨਰਜ ਭਵਨ ਫਰੀਦਕੋਟ ਵਿਖੇ ਹੋਵੇਗੀ। ਸਮੂਹ ਮੈਂਬਰਾਂ ਨੂੰ ਬੇਨਤੀ ਹੈ ਕਿ ਸਾਰੇ ਮੈਂਬਰ ਸਮੇਂ ਸਿਰ ਇਸ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੀ ਹਾਜ਼ਰੀ ਲਗਾਉਣ।
