ਪਿੰਡ ਲੰਭਵਾਲੀ ਵਿਖੇ ਅਨੇਕਾਂ ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਕਰਵਾਇਆ

ਕੋਟਕਪੂਰਾ, 16 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਦੀ ਸੂਬਾ ਇਕਾਈ ਦੇ ਕੁਆਰਡੀਨੇਟਰ ਹਰਦੀਪ ਸ਼ਰਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਲੰਭਵਾਲੀ ਵਿਖੇ ਐਸ.ਸੀ ਮੋਰਚੇ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈਂ ਦੀ ਅਗਵਾਈ ਹੇਠ ਅਨੇਕਾਂ ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। ਇਸ ਮੌਕੇ ਬਿਹਾਰ ਵਿਧਾਨ ਸਭਾ ਚੋਣਾਂ ਦੀ ਭਾਰੀ ਬਹੁਮਤ ਨਾਲ ਜਿੱਤ ਉੱਪਰ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਡਾ. ਬਲਵਿੰਦਰ ਸਿੰਘ ਬਰਗਾੜੀ ਮੈਂਬਰ ਬੁੱਧੀਜੀਵੀ ਸੈੱਲ ਭਾਜਪਾ ਪੰਜਾਬ ਨੇ ਅਤੇ ਹਰਦੀਪ ਸ਼ਰਮਾ ਨੇ ਬੋਲਦਿਆਂ ਹੋਇਆਂ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਨੂੰ ਇਕੱਠੇ ਹੋਏ ਪਿੰਡ ਵਾਸੀਆਂ ਸਾਹਮਣੇ ਵਿਸਥਾਰ ਨਾਲ ਰੱਖਿਆ। ਪਿੰਡ ਵਾਸੀਆਂ ਨੂੰ ਮੋਦੀ ਵਾਲੇ ਸਿਲੰਡਰ, ਘਰ ਘਰ ਸ਼ੌਚਾਲਯ, ਆਯੁਸ਼ਮਾਨ ਕਾਰਡ, ਪ੍ਰਧਾਨ ਮੰਤਰੀ ਅਵਾਸ ਯੋਜਨਾ ਦੇ ਤਹਿਤ ਟਹਿਲ ਬੱਤੇ ਵਾਲੇ ਸਕੀਮ, ਕੇਂਦਰ ਸਰਕਾਰ ਵੱਲੋਂ ਮਿਲ ਰਹੇ ਰਾਸ਼ਨ ਦੇ ਸੰਬੰਧ ਵਿੱਚ, ਅਤੇ ਅਨੇਕਾਂ ਹੋਰ ਯੋਜਨਾਵਾਂ ਦੇ ਸੰਬੰਧ ਵਿੱਚ ਜਾਣਕਾਰੀ ਦਿੱਤੀ ਗਈ। ਜਿਨਾਂ ਤੋਂ ਪ੍ਰਭਾਵਿਤ ਹੋ ਕੇ ਇਕੱਠ ਦੇ ਵਿੱਚੋਂ ਲਗਭਗ 100 ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ ਹੈ। ਇਸ ਮੌਕੇ ਬੋਲਦਿਆਂ ਸ੍ਰੀ ਹਰਦੀਪ ਸ਼ਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਬਿਹਾਰ ਵਿੱਚ ਜਨਤਾ ਨੇ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਇਸੇ ਤਰ੍ਹਾਂ ਹੀ 2027 ਵਿੱਚ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਸਖਤ ਲੋੜ ਹੈ। ਜਨਤਾ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਜੀ ਦੇ ਹੱਕ ਵਿੱਚ ਨਾਅਰੇ ਲਗਾਏ ਗਏ। ਇੱਕ ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਬਿਹਾਰ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਦੀ ਖੁਸ਼ੀ ਨੂੰ ਸਾਂਝਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਨਿਰਮਲ ਸਿੰਘ ਲੰਭਵਾਲੀ, ਜਗਤਾਰ ਸਿੰਘ, ਜਸਪਾਲ ਸ਼ਰਮਾ, ਲਖਬੀਰ ਲਵਲੀ, ਬਿੱਟਾ, ਜੱਗੂ ਅਤੇ ਅਨੇਕਾਂ ਹੋਰ ਸਾਥੀ ਵੀ ਹਾਜ਼ਰ ਸਨ।

