ਪਾਰਟੀ ਦੀ ਬਿਹਤਰੀ ਅਤੇ ਤਰੱਕੀ ਲਈ ਯਤਨਸ਼ੀਲ ਰਹਿਣਗੇ : ਹਰਜੀਤ ਕੌਰ
ਕੋਟਕਪੂਰਾ, 10 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਆਉਂਦੇ ਪਿੰਡ ਸਿਰਸੜੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਬਲ ਮਿਲਿਆ ਜਦੋਂ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਕੋਟਕਪੂਰਾ ਦੀ ਅਗਵਾਈ ਹੇਠ ਬੀਬੀ ਹਰਜੀਤ ਕੌਰ ਪਤਨੀ ਜਗਦੇਵ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਮੂਲੀਅਤ ਕੀਤਾ। ਬੀਬੀ ਪਰਮਜੀਤ ਕੌਰ ਦੇਵੀਵਾਲਾ ਦੇ ਸਹਿਯੋਗ ਨਾਲ ਅਕਾਲੀ ਵਿਚ ਸ਼ਾਮਲ ਹੋਏ ਬੀਬੀ ਹਰਜੀਤ ਕੌਰ ਨੇ ਕਿਹਾ ਕਿ ਉਹ ਪਾਰਟੀ ਦੀ ਬੇਹਤਰੀ ਅਤੇ ਤਰੱਕੀ ਲਈ ਯਤਨਸ਼ੀਲ ਰਹਿਣਗੇ ਅਤੇ ਆਪਣੇ ਸਹਿਯੋਗੀਆਂ ਨੂੰ ਵੀ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਗਰੂਕ ਕਰਨਗੇ। ਇਸ ਮੌਕੇ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਬੀਬੀ ਹਰਜੀਤ ਕੌਰ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿਚ ਵਿਸ਼ੇਸ਼ ਸਹਿਯੋਗ ਮਿਲੇਗਾ ਅਤੇ ਇਲਾਕੇ ਅੰਦਰ ਪਾਰਟੀ ਹੋਰ ਮਜਬੂਤ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਮਨਜੀਤ ਕੌਰ ਨੰਗਲ ਪ੍ਰਧਾਨ ਇਸਤਰੀ ਅਕਾਲੀ ਦਲ ਜ਼ਿਲਾ ਫਰੀਦਕੋਟ, ਬੀਬੀ ਮਨਪ੍ਰੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਰਾਜ ਰਾਣੀ, ਬੀਬੀ ਸੰਤੋਸ਼ ਰਾਣੀ, ਬੀਬੀ ਸ਼ੀਲਾ ਮਿੱਤਲ, ਬੀਬੀ ਕਾਂਤਾ ਮੱਕੜ ਅਤੇ ਬੀਬੀ ਆਸ਼ਾ ਰਾਣੀ ਆਦਿ ਵੀ ਹਾਜਰ ਸਨ।

