*ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਅਤੇ ਸਕੱਤਰ ਯੁਗਵੀਰ ਕੁਮਾਰ ਨੇ ਸੋਪਿਆ ਨਿਯੁਕਤੀ ਪੱਤਰ*
ਕੋਟਕਪੂਰਾ, 17 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਮਾਰਕਿਟ ਕਮੇਟੀ ਵਿੱਚ ਬਤੌਰ ਬੋਲੀ ਕਲਰਕ ਵਜੋਂ ਕੰਮ ਕਰ ਰਹੇ ਸ਼੍ਰੀ ਅਮਿਤੋਜ ਸ਼ਰਮਾ ਜੀ ਨੂੰ ਉਹਨਾਂ ਦੀਆਂ ਕੰਮ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਨੇ ਸੈਕਟਰੀ ਯੁਗਵੀਰ ਕੁਮਾਰ ਜੀ ਦੀ ਹਾਜਰੀ ਵਿੱਚ ਉਹਨਾਂ ਨੂੰ ਬਤੌਰ ਮੰਡੀ ਸੁਪਰਵਾਈਜਰ ਪਦਉਨਤ ਹੋਣ ’ਤੇ ਨਿਯੁਕਤੀ ਪੱਤਰ ਸੌਂਪਦਿਆਂ ਉਸਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਅਤੇ ਸਕੱਤਰ ਯੁਗਵੀਰ ਕੁਮਾਰ ਨੇ ਦੱਸਿਆ ਕਿ ਅਮਿਤੋਜ ਸ਼ਰਮਾ ਇਸ ਤੋਂ ਪਹਿਲਾਂ ਮੰਡੀ ਵਿਚ ਬਤੌਰ ਬੋਲੀ ਕਲਰਕ ਵਜੋਂ ਆਪਣੀਆਂ ਵਧੀਆ ਸੇਵਾਵਾਂ ਨਿਭਾਅ ਰਹੇ ਸਨ, ਜਿਸ ਕਰਕੇ ਉਹਨਾਂ ਨੂੰ ਹੁਣ ਤਰੱਕੀਆਂ ਦੇ ਕੇ ਮੰਡੀ ਸੁਪਰਵਾਈਜਰ ਲਾਇਆ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਇਮਾਨਦਾਰ, ਨਿਰਪੱਖ ਅਤੇ ਪ੍ਰਗਤੀਸ਼ੀਲ ਸੋਚ ਵਾਲਿਆਂ ਨੂੰ ਲੋਕਾਂ ਦੀ ਸੇਵਾ ਲਈ ਅੱਗੇ ਲਿਆ ਰਹੀ ਹੈ। ਇਸੇ ਸੋਚ ਤਹਿਤ ਅੱਜ ਅਮਿਤੋਜ ਸ਼ਰਮਾ ਦੀ ਪ੍ਰਮੋਸ਼ਨ ਕੀਤੀ ਗਈ ਹੈ। ਚੇਅਰਮੈਨ ਗੁਰਮੀਤ ਸਿੰਘ ਅਤੇ ਸਕੱਤਰ ਯੁਗਵੀਰ ਕੁਮਾਰ ਨੇ ਉਮੀਦ ਪ੍ਰਗਟਾਈ ਕਿ ਅਮਿਤੋਜ ਸ਼ਰਮਾ ਪਹਿਲਾਂ ਨਾਲੋਂ ਵੀ ਚੰਗੀਆਂ ਸੇਵਾਵਾਂ ਨਿਭਾਉਣ ਲਈ ਯਤਨਸ਼ੀਲ ਰਹਿਣਗੇ। ਇਸ ਦੌਰਾਨ ਅਮਿਤੋਜ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਪ੍ਰੀਤ ਕੰਵਰ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫਸਰ ਫਰੀਦਕੋਟ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਅਤੇ ਸਕੱਤਰ ਯੁਗਵੀਰ ਕੁਮਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੇਖਾਕਾਰ ਮੈਡਮ ਚਰਨਜੀਤ ਕੌਰ, ਮੰਡੀ ਸੁਪਰਵਾਈਜ਼ਰ ਸਿਮਰਨਜੀਤ ਸਿੰਘ ਮੱਕੜ, ਕੁਲਬੀਰ ਸਿੰਘ, ਹਰਗੋਬਿੰਦ ਸਿੰਘ ਸਮੇਤ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

