ਕੋਟਕਪੂਰਾ, 24 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਵਰਗ ਲਈ ਯੋਜਨਾਵਾਂ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਭਾਰੀ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸ਼ੋਸ਼ਲ ਮੀਡੀਆ ਦੇ ਜ਼ਿਲਾ ਸਕੱਤਰ ਮਨਜੀਤ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਦੀ ਸਾਰ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਖੋਲੇ ਗਏ ਮੁਹੱਲਾ ਕਲੀਨਿਕਾਂ ਦਾ ਲੋਕ ਵੱਡੀ ਗਿਣਤੀ ਵਿੱਚ ਲਾਹਾ ਲੈ ਰਹੇ ਹਨ, ਜਿੱਥੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਮਰੀਜ਼ਾਂ ਦਾ ਇਲਾਜ ਕਰਕੇ ਮੁਫ਼ਤ ਦਵਾਈਆਂ ਦੇ ਰਹੇ ਹਨ। ਸਰਕਾਰ ਵਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਕਈ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਗਿਆ ਹੈ। ਕਿਸਾਨਾ ਲਈ ਟੇਲਾਂ ਤੱਕ ਪਾਣੀ ਪਹੁੰਚਾਉਣ ਅਤੇ 50 ਹਜਾਰ ਤੋਂ ਜਿਆਦਾ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਬਿਨਾ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਦੇ ਦਿੱਤੀਆਂ ਗਈਆਂ। ਮਨਜੀਤ ਸ਼ਰਮਾ ਨੇ ਕਿਹਾ ਕਿ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀ ਦੀ ਅਗਵਾਈ ਹੇਠ ਸ਼ਹਿਰ ਵਿੱਚ ਅਨੇਕਾਂ ਵਿਕਾਸ ਦੇ ਕੰਮ ਚੱਲ ਰਹੇ ਹਨ, ਜਿੰਨ੍ਹਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਾਂ ਆਪਣੇ ਹੀ ਘਰ ਭਰੇ ਹਨ, ਪਰ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਸਾਬਿਤ ਕਰ ਦਿੱਤਾ ਹੈ ਕਿ ਜੇਕਰ ਸੂਬੇ ਦਾ ਸਹੀ ਵਿਕਾਸ ਕਰ ਸਕਦੀ ਹੈ ਤਾਂ ਉਹ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਹੈ।