ਪੰਜਾਬ ਅੰਦਰ ਵੀ ਹੋਵੇ ਸ਼ਰਾਬ ਘੁਟਾਲੇ ਦੀ ਉੱਚ ਪੱਧਰੀ ਜਾਂਚ : ਗੌਰਵ ਕੱਕੜ
ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਦੇਣਾ ਚਾਹੀਦਾ ਹੈ ਅਸਤੀਫਾ : ਨਾਰੰਗ
ਫਰੀਦਕੋਟ, 12 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਜਿਲਾ ਫਰੀਦਕੋਟ ਦੇ ਪ੍ਰਧਾਨ ਗੌਰਵ ਕੱਕੜ ਦੀ ਅਗਵਾਈ ਹੇਠ ਜਿਲਾ ਫਰੀਦਕੋਟ ਦੇ ਸਮੂਹ ਅਹੁਦਦੇਦਾਰਾਂ ਤੇ ਮੈਂਬਰਾਂ ਵੱਲੋਂ ਭਾਈ ਘਨੱਈਆ ਚੌਕ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਦੇ ਕੇਜਰੀਵਾਲ ਦਾ ਪੁਤਲਾ ਫੂਕਣ ਉਪਰੰਤ ਬਾਜਾਰਾਂ ਅੰਦਰ ਜਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਤਿੱਖੀ ਨਾਹਰੇਬਾਜੀ ਵੀ ਕੀਤੀ ਗਈ। ਇਸ ਮੌਕੇ ਜਿਲਾ ਪ੍ਰਧਾਨ ਗੌਰਵ ਕੱਕੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਦੇ ਆਪਣੇ ਆਪ ਨੂੰ ਇਮਾਨਦਾਰ ਦੱਸਦੇ ਘੁਟਾਲੇ ਕਰ ਰਹੇ ਹਨ, ਜਿਸ ਦਾ ਪਰਦਾਫਾਸ਼ ਈ.ਡੀ. ਦੀ ਟੀਮ ਵੱਲੋਂ ਲੋਕਾਂ ਸਾਹਮਣੇ ਕਰਕੇ ਰੱਖ ਦਿੱਤਾ ਹੈ ਅਤੇ ਜਿਸ ਦੀ ਜਮਾਨਤ ਲਈ ਦਿੱਲੀ ਦੇ ਮਾਣਯੋਗ ਹਾਈਕੋਰਟ ਵੱਲੋਂ ਵੀ ਲਾਈ ਗਈ, ਜਮਾਨਤ ਦੀ ਅਰਜੀ ਵੀ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਸਾਫ ਸਿੱਧ ਹੁੰਦਾ ਹੈ ਕਿ ਸ਼ਰਾਬ ਨੀਤੀ ਦੇ ਘੁਟਾਲੇ ’ਚ ਭਿ੍ਰਸ਼ਟਾਚਾਰ ਦਿੱਲੀ ਦੇ ਮੁੱਖ ਮੰਤਰੀ ਵਲੋਂ ਕੀਤਾ ਗਿਆ ਹੈ। ਉਨਾਂ ਜਿਸ ਤਰਾਂ ਦਿੱਲੀ ’ਚ ਸ਼ਰਾਬ ਦੀ ਨੀਤੀ ’ਚ ਘੁਟਾਲੇ ਹੋਏ ਹਨ, ਉਸੇ ਤਰਾਂ ਪੰਜਾਬ ਅੰਦਰ ਵੀ ਘੁਟਾਲੇ ਹੋ ਸਕਦੇ ਹਨ। ਇਸ ਦੀ ਵੀਂ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਭਾਜਪਾ ਦੇ ਜਿਲਾ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਆਖਿਆ ਕਿ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਨੂੰ ਹਾਈਕੋਰਟ ਨੇ ਵੀ ਸਹੀ ਠਹਿਰਾਇਆ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦੇ ਦੋਸ਼ੀ ਹਨ, ਉਹਨਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੋ ਵਿਅਕਤੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ ਵਿੱਚ ਬੰਦ ਹੈ, ਉਹ ਮੁੱਖ ਮੰਤਰੀ ਦਾ ਕਾਰਜਕਾਲ ਕਿਵੇਂ ਨਿਭਾਅ ਸਕਦਾ ਹੈ।