*ਰਾਜਨ ਨਾਰੰਗ ਨੇ ਕਿਹਾ! ਸੂਬੇ ਦੇ ਵਿਕਾਸ ਲਈ ‘ਡਬਲ ਇੰਜਣ’ ਦੀ ਸਰਕਾਰ ਜ਼ਰੂਰੀ*
ਕੋਟਕਪੂਰਾ, 13 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅਗਾਮੀ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜਿਲਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਚੋਣ ਲੜ ਰਹੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਕਿਹਾ ਕਿ ਸੂਬਿਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਡਬਲ ਇੰਜਣ ਦੀ ਸਰਕਾਰ ਦਾ ਹੋਣਾ ਬਹੁਤ ਜ਼ਰੂਰੀ ਜਰੂਰੀ ਹੈ, ਜਿਸਦੀ ਉਦਾਹਰਨ ਗੁਆਂਢੀ ਸੂਬੇ ਹਰਿਆਣੇ ਤੋਂ ਲਈ ਜਾ ਸਕਦੀ ਹੈ। ਰਾਜਨ ਨਾਰੰਗ ਨੇ ਆਖਿਆ ਕਿ ਪਹਿਲਾਂ ਭਾਜਪਾ ਦੇ ਆਗੂਆਂ ਨੂੰ ਕਿਹਾ ਗਿਆ ਸੀ ਉਹਨਾ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ ਪਰ ਅੱਜ ਹਰੇਕ ਪਿੰਡ ਭਾਰਤੀ ਜਨਤਾ ਪਾਰਟੀ ਨੇ ਉਮੀਦਵਾਰ ਖੜੇ ਕੀਤੇ ਹਨ। ਉਹਨਾ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ ਗਰਾਫ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਪੂਰਾ ਦੇਸ਼, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹਰ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਤੁਸੀਂ 14 ਦਸੰਬਰ ਨੂੰ ਕਮਲ ਦੇ ਫੁੱਲ ਦੇ ਨਿਸ਼ਾਨ ’ਤੇ ਮੋਹਰਾਂ ਲਾ ਕੇ ਭਾਜਪਾ ਦੇ ਉਮੀਦਵਾਰਾਂ ਨੂੰ ਕਾਮਯਾਬ ਕਰੋ, ਬਾਕੀ ਤੁਹਾਡੇ ਕੰਮਾਂ ਦੀ ਜਿੰਮੇਵਾਰੀ ਸਾਡੀ ਹੈ।
