ਭਾਰਤ ਕੋ ਜਾਨੋਂ ਕੁਇਜ ਮੁਕਾਬਲੇ ’ਚ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ

ਫਰੀਦਕੋਟ, 3 ਨਵੰਬਰ (ਵਰਲਡ ਪੰਜਾਬੀ ਟਾਈਮਜ਼)

ਬੀਤੇਂ ਦਿਨੀਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਭਾਰਤ ਕੋ ਜਾਨੋ ਕੁਇਜ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸੀਨੀਅਰ ਅਤੇ ਜੂਨੀਅਰ ਵਰਗ ਦੇਬਹੁਤ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਦੋਨਾਂ ਵਰਗ ਵਿੱਚ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਆਪਣੀ ਵਧੀਆ ਕਾਰਗੁਜਾਰੀ ਪੇਸ ਕਰਦੇ ਹੋਏ ਜੂਨੀਅਰ ਵਰਗ ਨੇ ਪਹਿਲਾ ਸਥਾਨ ਅਤੇ ਸੀਨੀਅਰ ਵਰਗ ਨੇ ਦੂਸਰਾ ਸਥਾਨ ਹਾਸਿਲ ਕੀਤਾ। ਅਦਾਰੇ ਦੇ ਪਿ੍ਰੰਸੀਪਲ ਸ੍ਰੀਮਤੀ ਕੁਲਦੀਪ ਕੌਰ ਜੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਜੂਨੀਅਰ ਵਰਗ ਅੱਗੇ ਸਟੇਟ ਪੱਧਰ ਤੇ ਹਿੱਸਾ ਲੈਣ ਜਾ ਰਹੀ ਹੈ। ਉਹਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਹੋਰ ਵੀ ਕਰੜੀ ਮਿਹਨਤ ਕਰਨ ਦੇ ਲਈ ਪ੍ਰੇਰਿਆ ਤੇ ਕਿਹਾ ਕਿ ਸਾਨੂੰ ਆਪਣੀਆਂ ਕਮੀਆਂ ਤੋਂ ਸਿੱਖਦੇ ਹੋਏ ਅੱਗੇ ਵਧਣ ਦੇ ਲਈ ਦਿ੍ਰੜ ਇਰਾਦਾ ਕਰਨਾ ਚਾਹੀਦਾ ਹੈ। ਅਦਾਰੇ ਦੇ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਖਾਲਸਾ ਜੀ ਨੇ ਵੀ ਇਹਨਾਂ ਵਿਦਿਆਰਥੀਆਂ ਨੂੰ ਸੁਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿੱਚ ਹੋਰ ਉਚੇਰੀਆਂ ਪ੍ਰਾਪਤੀਆਂ ਹਾਸਲ ਕਰਨ ਦੇ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਾਨੂੰ ਹਮੇਸਾ ਚੜ੍ਹਦੀ ਕਲਾ ਵਿੱਚ ਰਹਿ ਕੇ ਹੀ ਅੱਗੇ ਵਧਣਾ ਚਾਹੀਦਾ ਹੈ। ਉੱਚੀ ਸੋਚ ਅਤੇ ਆਸਾਵਾਦੀ ਰਹਿਣ ਵਾਲਾ ਵਿਅਕਤੀ ਹੀ ਆਪਣੀ ਜਇੰਦਗੀ ਦੇ ਹਰ ਮੁਕਾਮ ਨੂੰ ਹਾਸਲ ਕਰ ਸਕਦਾ ਹੈ।


Comments

Leave a Reply

Your email address will not be published. Required fields are marked *

This site uses Akismet to reduce spam. Learn how your comment data is processed.