ਫਰੀਦਕੋਟ, 27 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਬਠਿੰਡਾ ਵਿਖੇ ਭਾਰਤ ਕੋ ਜਾਨੋ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸੀਨੀਅਰ ਵਰਗ ਦੇ ਲਗਭਗ 22 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਆਪਣੀ ਵਧੀਆ ਕਾਰਗੁਜ਼ਾਰੀ ਪੇਸ਼ ਕਰਦੇ ਹੋਏ ਸੀਨੀਅਰ ਵਰਗ ਦੀ ਪਰਿਨਾਜ਼ ਕੌਰ ਬਰਾੜ ਨੌਵੀਂ, ਲਵਲੀਨ ਕੌਰ ਨੌਵੀਂ ਨੇ ਤੀਜਾ ਸਥਾਨ ਹਾਸਿਲ ਕੀਤਾ। ਇਹਨਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਅਧਿਕਾਰੀਆਂ ਵੱਲੋਂ ਇਹਨਾਂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ ਅਤੇ ਨਾਲ ਹੀ ਉਹਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਹੋਰ ਵੀ ਕਰੜੀ ਮਿਹਨਤ ਕਰਨ ਦੇ ਲਈ ਪ੍ਰੇਰਿਆ ਤੇ ਕਿਹਾ ਕਿ ਸਾਨੂੰ ਆਪਣੀਆਂ ਕਮੀਆਂ ਤੋਂ ਸਿੱਖਦੇ ਹੋਏ ਅੱਗੇ ਵਧਣ ਦੇ ਲਈ ਦ੍ਰਿੜ ਇਰਾਦਾ ਕਰਨਾ ਚਾਹੀਦਾ ਹੈ। ਅਦਾਰੇ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਨੇ ਵੀ ਇਹਨਾਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿੱਚ ਹੋਰ ਉਚੇਰੀਆਂ ਪ੍ਰਾਪਤੀਆਂ ਹਾਸਲ ਕਰਨ ਦੇ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਾਨੂੰ ਹਮੇਸ਼ਾ ਚੜ੍ਹਦੀਕਲਾ ਵਿੱਚ ਰਹਿ ਕੇ ਹੀ ਅੱਗੇ ਵਧਣਾ ਚਾਹੀਦਾ ਹੈ। ਉੱਚੀ ਸੋਚ ਅਤੇ ਆਸ਼ਾਵਾਦੀ ਰਹਿਣ ਵਾਲਾ ਵਿਅਕਤੀ ਹੀ ਆਪਣੀ ਜ਼ਿੰਦਗੀ ਦੇ ਹਰ ਮੁਕਾਮ ਨੂੰ ਹਾਸਲ ਕਰ ਸਕਦਾ ਹੈ।