ਭਾਸ਼ਾ ਵਿਭਾਗ ਪੰਜਾਬ ਵੱਲੋਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ਡਾ. ਰਤਨ ਸਿੰਘ ਜੱਗੀ ਯਾਦਗਾਰੀ ਭਾਸ਼ਣ,

ਭਾਸ਼ਾ ਵਿਭਾਗ ਪੰਜਾਬ ਵੱਲੋਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ਡਾ. ਰਤਨ ਸਿੰਘ ਜੱਗੀ ਯਾਦਗਾਰੀ ਭਾਸ਼ਣ,

ਮੁੱਖ ਭਾਸ਼ਣਕਾਰ ਪ੍ਰੋਫੈਸਰ ਬਲਕਾਰ ਸਿੰਘ ਨੇ ਸਮਾਗਮ ਦੇ ਵਿਸ਼ੇ ‘ਤੇ ਆਪਣਾ ਖੋਜ ਪੱਤਰ ਸਾਂਝਾ ਕੀਤਾ ਤੇ ਦੱਸਿਆ ਕਿ ‘ਭਾਸ਼ਾ ਉਹ ਸਾਂਝਾ ਅਰਥ ਹੈ ਜਿਸ ਵਿੱਚ ਮਨੁੱਖ, ਕੁਦਰਤ ਅਤੇ ਭਵਿੱਖ ਇੱਕ ਦੂਜੇ ਨੂੰ ਪਛਾਣਦੇ ਹਨ। ਪੰਜਾਬ ਦਾ ਭਵਿੱਖ ਪੰਜਾਬੀ ਭਾਸ਼ਾਈਕਰਨ ਦਾ ਭਵਿੱਖ ਹੋਵੇਗਾ। ਡਾ. ਚਰਨਜੀਤ ਕੌਰ ਬਰਾੜ ਨੇ ਡਾ. ਰਤਨ ਸਿੰਘ ਜੱਗੀ ਦੀ ਜਿੰਦਗੀ ਦੀਆਂ ਕਈ ਘਟਨਾਵਾਂ ਸਾਂਝੀਆਂ ਕਰਦਿਆਂ ਉਨ੍ਹਾਂ ਦੀ ਮਿਹਨਤ ਅਤੇ ਕਾਬਲੀਅਤ ਨੂੰ ਸਲਾਮ ਕੀਤਾ ਤੇ ਨਾਲ ਹੀ ਉਨ੍ਹਾਂ ਅੱਜ ਦੇ ਨੌਜਵਾਨਾਂ ਨੂੰ ਡਾ. ਰਤਨ ਸਿੰਘ ਜੱਗੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਨੂੰ ਕਿਹਾ।

ਇਸ ਮੌਕੇ ਮਹਿਮਾਨ ਸ਼ਖਸ਼ੀਅਤਾਂ ਨੂੰ ਵਿਭਾਗ ਵੱਲੋਂ ਵਿਭਾਗੀ ਸ਼ਾਲਾਂ ਅਤੇ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਕੀਤਾ ਤੇ ਡਾ. ਸਤਪਾਲ ਸਿੰਘ ਨੇ ਧੰਨਵਾਦੀ ਸ਼ਬਦ ਕਹੇ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਡਾ. ਕੇਹਰ ਸਿੰਘ , ਸਾਬਕਾ ਚੇਅਰਮੈਨ ਪੰਜਾਬ ਪਾਵਰ ਕਾਰਪੋਰੇਸ਼ਨ ਇੰਜੀਨੀਅਰ ਬਲਦੇਵ ਸਿੰਘ, ਸਾਬਕਾ ਡਾਇਰੈਕਟਰ ਹਰਜੀਤ ਸਿੰਘ, ਸੇਵਾਮੁਕਤ ਚੀਫ ਇੰਜੀਨੀਅਰ ਜਤਿੰਦਰ ਸਿੰਘ , ਲੁਧਿਆਣਾ ਤੋਂ ਨਾਮਧਾਰੀ ਸੂਬਾ ਹਰਭਜਨ ਸਿੰਘ, ਸਾਬਕਾ ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ, ਬਲਵਿੰਦਰ ਸੰਧੂ, ਪ੍ਰਾਣ ਸੱਭਰਵਾਲ, ਅਵਤਾਰਜੀਤ ਸਿੰਘ , ਰੰਗਕਰਮੀ ਰਾਜੇਸ਼ ਸ਼ਰਮਾ, ਭਾਸ਼ਾ ਵਿਭਾਗ ਦੇ ਵਧੀਕ ਡਾਇਰੈਕਟਰ ਚੰਦਨਦੀਪ ਕੌਰ, ਡਿਪਟੀ ਡਾਇਰੈਕਟਰ ਆਲੋਕ ਚਾਵਲਾ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਜਸਪ੍ਰੀਤ ਕੌਰ, ਸੁਰਿੰਦਰ ਕੌਰ, ਦਵਿੰਦਰ ਕੌਰ, ਰਾਬੀਆ ਤੇ ਹੋਰ ਸਿੱਖ ਵਿਦਵਾਨ ਅਤੇ ਖੋਜਾਰਥੀ ਸਮਾਗਮ ‘ਚ ਸ਼ਾਮਿਲ ਹੋਏ।

ਫੋਟੋ ਕੈਪਸ਼ਨ :- ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ, ਡਾ. ਗੁਰਸ਼ਰਨ ਕੌਰ ਜੱਗੀ, ਡਾ. ਬਲਕਾਰ ਸਿੰਘ, ਸ੍ਰੀ ਬੀ.ਐਸ. ਰਤਨ ਤੇ ਡਾ. ਚਰਨਜੀਤ ਕੌਰ ਬਰਾੜ ਨੂੰ ਸਨਮਾਨਿਤ ਕਰਦੇ ਹੋਏ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.