ਡੇਰਾ ਸੱਚਾ ਸੌਦਾ ਦੀ ਪੁੱਤ ਧੀ ਇੱਕਸਮਾਂਨ ਦੀ ਸਿੱਖਿਆ ਮੁਤਾਬਕ ਪੁੱਤਰਾਂ ਦੇ ਨਾਲ੍ ਧੀਆਂ ਤੇ ਨੂੰਹਾਂ ਨੇ ਵੀ ਦਿੱਤਾ ਮੋਢਾ
ਬਠਿੰਡਾ, 19 ਦਸੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 170 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 127ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਮਾਡਲ ਟਾਊਨ ਦੇ ਡੇਰਾ ਸ਼ਰਧਾਲੂ ਲੰਗਰ ਸੰਮਤੀ ਅਤੇ ਸੱਚੀ ਸੀਨੀਅਰ ਪ੍ਰੇਮੀ ਸੰਮਤੀ ਦੇ ਅਣਥੱਕ ਸੇਵਾਦਾਰ ਮਦਨ ਲਾਲ ਇੰਸਾਂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਦਨ ਲਾਲ ਗਰਗ ਇੰਸਾਂ (67) ਸ਼ਾਂਤ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੀ ਪਤਨੀ ਸ਼ਿਮਲਾ ਰਾਣੀ ਇੰਸਾਂ, ਪੁੱਤਰ ਸਾਹਿਲ ਇੰਸਾਂ, ਰਾਜਨ ਇੰਸਾਂ, ਧੀਆਂ ਦੀਪਿਕਾ ਇੰਸਾਂ, ਗੀਤਿਕਾ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਐੱਨ ਸੀ ਮੈਡੀਕਲ ਕਾਲਜ ਅਤੇ ਹਸਪਤਾਲ, ਰੋਹਤਕ ਰੋਡ, ਇਸਰਾਣਾ ਪਾਨੀਪਤ (ਹਰਿਆਣਾ) ਨੂੰ ਦਾਨ ਕੀਤਾ। ਸੇਵਾਦਾਰ ਮਦਨ ਲਾਲ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਦਨ ਲਾਲ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਮੋਹਿਤ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਵੀਰਪਾਲ ਇੰਸਾਂ ਨੇ ਦੱਸਿਆ ਬੀਤੀ ਰਾਤ ਮਦਨ ਲਾਲ ਦਾ ਦੇਹਾਂਤ ਹੋ ਗਿਆ ਸੀ, ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਇਨਾਂ ਦੇ ਸਾਰੇ ਹੀ ਪਰਿਵਾਰ ਨੇ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਹੈ ਜਿਸ ਤੇ ਚਲਦਿਆਂ ਉਨਾਂ ਦੀ ਇਸ ਇੱਛਾ ਨੂੰ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਇਸ ਮੌਕੇ ਉਨਾਂ ਦੇ ਸਾਥੀ ਰਾਮ ਸਿੰਘ ਇੰਸਾਂ ਅਤੇ ਦੇਵ ਦੱਤ ਧਿਮਾਨ ਇੰਸਾਂ ਨੇ ਦੱਸਿਆ ਕਿ ਮਦਨ ਲਾਲ ਇੰਸਾਂ ਦਿਨ ਰਾਤ ਦੀ ਪ੍ਰਵਾਹ ਕੀਤੇ ਬਿਨਾਂ ਹਰ ਵੇਲੇ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ। ਡੇਰਾ ਸੱਚਾ ਸੌਦਾ ਵੱਲੋਂ ਚਲਾਈ ਗਈ ਰੀਤ ਧੀਆਂ-ਪੁੱਤਰ ਇੱਕ ਸਮਾਨ ਤੇ ਚਲਦਿਆਂ ਮਦਨ ਲਾਲ ਇੰਸਾਂ ਦੇ ਪੁੱਤਰਾਂ ਦੇ ਨਾਲ-ਨਾਲ ਧੀਆਂ ਅਤੇ ਨੂੰਹਾਂ ਵੱਲੋਂ ਵੀ ਅਰਥੀ ਨੂੰ ਮੋਢਾ ਦਿੱਤਾ ਗਿਆ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਗੁਰਮੇਲ ਸਿੰਘ ਇੰਸਾਂ, ਗੁਰਦੇਵ ਸਿੰਘ ਇੰਸਾਂ, ਜੀਵਨ ਇੰਸਾਂ, ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ, ਏਰੀਆ ਮਾਡਲ ਟਾਊਨ ਦੇ ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ ਨਰਿੰਦਰ ਇੰਸਾਂ, ਗਗਨ ਇੰਸਾਂ, ਰਾਹੁਲ ਇੰਸਾਂ, ਮੁਕੁਲ ਛਾਬੜਾ ਇੰਸਾਂ, ਭੈਣ ਵੀਨਾ ਇੰਸਾਂ, ਸਤਵੀਰ ਇੰਸਾਂ, ਗੁਲਾਬੋ ਇੰਸਾਂ, ਸੱਚੀ ਸੀਨੀਅਰ ਪ੍ਰੇਮੀ ਸੰਮਤੀ ਦੇ ਸੇਵਾਦਾਰ ਗੁੁਰਮੀਤ ਸਿੰਘ ਇੰਸਾਂ, ਸੱਜਣ ਵਾਲੀਆ ਇੰਸਾਂ, ਜਗਨ ਨਾਥ ਇੰਸਾਂ, ਭੈਣ ਕਿਰਨਾ ਇੰਸਾਂ, ਕਿਰਨਾ ਰਾਣੀ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਸੱਚੀ ਪ੍ਰੇਮੀ ਸੰਮਤੀਆਂ, ਸੱਚੀ ਸੀਨੀਅਰ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।
