ਕੋਟਕਪੂਰਾ, 5 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੱਛਮ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਸਰਕਾਰ ਦੀ ਹਾਰ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਜਿਲਾ ਫਰੀਦਕੋਟ ਤੋਂ ਜਿਲਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੀ ਭਾਵਨਾ ਦਾ ਪ੍ਰਤੀਬਿੰਬ ਹਨ। ਉਨ੍ਹਾਂ ਮੁਤਾਬਕ ਬੰਗਾਲ ਦੇ ਲੋਕ ਲੰਮੇ ਸਮੇਂ ਤੋਂ ਬਦਲਾਵ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਉਹ ਬਦਲਾਵ ਸਪੱਸ਼ਟ ਤੌਰ ’ਤੇ ਸਾਹਮਣੇ ਆਇਆ ਹੈ, ਉਨ੍ਹਾਂ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਅਤੇ ਵਿਕਾਸ ਦੇ ਮੁੱਦਿਆਂ ’ਤੇ ਲੋਕ ਨਾਰਾਜ ਸਨ, ਜਿਸ ਕਾਰਨ ਪੱਛਮੀ ਬੰਗਾਲ ਦੇ ਲੋਕਾਂ ਨੇ ਵੋਟਾਂ ਰਾਹੀਂ ਆਪਣੀ ਆਵਾਜ ਬੁਲੰਦ ਕੀਤੀ ਹੈ। ਮਨਵੀਰ ਰੰਗਾ ਨੇ ਕਿਹਾ ਕਿ ਇਹ ਜਿੱਤ ਸਿਰਫ ਕਿਸੇ ਇੱਕ ਪਾਰਟੀ ਦੀ ਨਹੀਂ, ਸਗੋਂ ਆਮ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਨਵੀਂ ਸੋਚ ਨਾਲ ਕੰਮ ਕੀਤਾ ਜਾਵੇਗਾ ਅਤੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ਮਨਵੀਰ ਰੰਗਾ ਨੇ ਕਿਹਾ ਮਮਤਾ ਬੈਨਰਜੀ ਸਰਕਾਰ ਦੇ ਸਮੇਂ ਦੌਰਾਨ ਉੱਥੇ ਗੁੰਡਾਗਰਦੀ ਬਹੁਤ ਜਿਆਦਾ ਸੀ ਭਾਜਪਾ ਦੀ ਸਰਕਾਰ ਹੁਣ ਉੱਥੇ ਗੁੰਡਾਗਰਦੀ ਖਤਮ ਕਰਕੇ ਵਧੀਆ ਰਾਜ ਦੇਵੇਗੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਵਿੱਚ ਲੋਕ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਲਿਆਉਣ ਤੇ ਪੰਜਾਬ ਕਰਜਾ ਮੁਕਤ ਮੁਲਾਜਮਾਂ ਦੇ ਡੀ.ਏ. ਅਤੇ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕਰ ਚੰਗਾ ਸਾਸਨ ਦੇਵੇਗੀ।

