ਹਰ ਨਿਯੁਕਤ ਵਲੰਟੀਅਰ ਨੂੰ 5 ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ ਮਾਣਭੱਤਾ : ਮਨਵੀਰ ਰੰਗਾ
ਨੌਜਵਾਨਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 25 ਅਕਤੂਬਰ : ਕੱਕੜ
ਕੋਟਕਪੂਰਾ, 20 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਈ ਭਾਰਤ (ਮੇਰਾ ਯੁਵਾ ਭਾਰਤ) ਇਹ ਯੁਵਾ ਖੇਡ ਮੰਤਰਾਲੇ, ਭਾਰਤ ਸਰਕਾਰ ਦੀ ਇਕ ਮਹੱਤਵਪੂਰਨ ਰਾਸ਼ਟਰੀ ਪਹਿਲ ਹੈ। ਇਸ ਦਾ ਉਦੇਸ਼ ਹੈ ਕਿ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਵਿਚ ਸਰਗਰਮ ਭਾਗੀਦਾਰੀ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਿਆ ਜਾਵੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਯੁਵਾ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਧੀਨ ਮਾਈ ਭਾਰਤ (ਨਹਿਰੂ ਯੁਵਾ ਕੇਂਦਰ) ਵਲੋਂ ਨਿਯੁਕਤ ਕੀਤੇ ਗਏ ਕਮੇਟੀ ਮੈਂਬਰ ਅਤੇ ਭਾਜਪਾ ਜ਼ਿਲ੍ਹਾ ਯੂਥ ਪ੍ਰਧਾਨ ਫਰੀਦਕੋਟ ਮਨਵੀਰ ਰੰਗਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਬਲਾਕ ਪੱਧਰ ‘ਤੇ ਵਲੰਟੀਅਰਾਂ ਦੀ ਨਿਯੁਕਤੀ ਕੀਤੀ ਜਾਵੇਗੀ, ਹਰ ਨਿਯੁਕਤ ਵਲੰਟੀਅਰ ਨੂੰ 5 ਹਜ਼ਾਰ ਰੁਪਏ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ ਅਤੇ ਇਹਨਿਯੁਕਤੀ ਦੇ ਸਾਲਾਂ ਲਈ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ 18 ਤੋਂ 29 ਸਾਲ ਦੀ ਉਮਰ ਦੇ ਲੜਕੇ ਲੜਕੀਆਂ ਮਾਈ ਭਾਰਤ ਐਪ ‘ਤੇ 25 ਅਕਤੂਬਰ ਤਕ ਆਨਲਾਈਨ ਅਰਜ਼ੀ ਦੇ ਸਕਦੇ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਸਮਾਜਿਕ ਤੇ ਰਾਸ਼ਟਰੀ ਵਿਕਾਸ ਵਿਚ ਆਪਣਾ ਯੋਗਦਾਨ ਪਾ ਸਕਣ। ਉਹਨਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਕੇਸ਼ਲ ਦੇ ਮੌਕੇ ਦੇਣਾ, ਸਮਾਜਿਕ ਸੇਵਾ, ਸਵੇ ਸਹਾਇਤਾ ਅਤੇ ਰਾਸ਼ਟਰੀ ਜਾਗਰੂਕਤਾ ਵਧਾਉਣ, ਡਿਜੀਟਲ ਪਲੇਟਫਾਰਮ ਰਾਹੀਂ ਨੌਜਵਾਨਾਂ ਨੂੰ ਸਰਕਾਰੀ ਪ੍ਰੋਗਰਾਮ ਨਾਲ ਜੋੜਨਾ, ਯੁਵਾ ਨੇਤ੍ਰਿਭਵ ਵਿਕਸਿਤ ਕਰਨਾ, ਤਾਂ ਜੋ ਉਹ ਆਪਣੇ ਇਲਾਕੇ ਵਿਚ ਬਦਲਾਅ ਲਿਆ ਸਕਣ। ਉਨ੍ਹਾਂ ਜਾਣਕਾਰੀ ਦਿੰਦਿਆਂ ਆਖਿਆ ਕਿ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਮਿਲਣਗੇ, ਸਰਕਾਰੀ ਪ੍ਰੋਗਰਾਮਾਂ ‘ਚ ਸਿੱਧੀ ਭਾਗੀਦਾਰੀ, ਕੇਸ਼ਲ ਵਿਕਾਸ, ਨੇਤ੍ਰਿਤਵ সন্ত ਰਾਸ਼ਟਰੀ ਜਾਗਰੂਕਤਾ, ਭਾਰਤ ਦੇ ਵਿਕਾਸ ‘ਚ ਯੁਵਾਵਾਂ ਦੀ ਭੂਮਿਕਾ ਮਜ਼ਬੂਤ ਹੋਵੇਗੀ। ਅਖੀਰ ‘ਚ ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ 25 ਅਕਤੂਬਰ ਤਕ ਮਾਈ ਭਾਰਤ ਐਪ ‘ਤੇ ਜਾ ਕੇ ਫਾਰਮ ਅਪਲਾਈ ਕਰ ਸਕਦੇ ਹਨ।
