ਫਰੀਦਕੋਟ, 15 ਅਪੈ੍ਰਲ (ਵਰਲਡ ਪੰਜਾਬੀ ਟਾਈਮਜ)
ਮਾਊਂਟ ਲਰਨਿੰਗ ਜੂਨੀਅਰ ਸਕੂਲ ’ਚ ਪੰਜਾਬ ਦਾ ਮਸ਼ਹੂਰ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਪੰਜਾਬੀ ਸੱਭਿਆਚਾਰਕ ਵਸਤਾ ਨਾਲ ਸਜਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ, ਜਿਸ ਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਪੰਕਜ ਗਲਾਟੀ ਅਤੇ ਪਿ੍ਰੰਸੀਪਲ ਮੈਡਮ ਸੀਮਾ ਗੁਲਾਟੀ ਨੇ ਕੀਤਾ। ਵਿਸਾਖੀ ਪੰਜਾਬ ਦਾ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ, ਜੋ ਕਣਕ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਹਰ ਸਾਲ ਵਿਸਾਖ ਮਹੀਨੇ ਦੀ ਸੰਗਰਾਂਦ ਨੂੰ ਮੰਨਿਆਂ ਜਾਦਾ ਹੈ। ਉਹਨਾ ਕਿਹਾ ਕਿ ਇਹ ਤਿਉਹਾਰ ਸਾਨੂੰ ਸਾਡੇ ਵਿਰਸੇ ਨਾਲ ਜੋੜਦਾ ਹੈ, ਅਸੀ ਆਪਣੀ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਕਰਦੇ ਹਾਂ। ਇਸ ਸਮਾਗਮ ਵਿਚ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਵਿਚ ਨਾਚ ਮੁਕਾਬਲੇ ਕਰਵਾਏ ਗਾਏ। ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਵੱਧ ਚੜ ਕੇ ਹਿਸਾ ਲਿਆ। ਪਿ੍ਰੰਸੀਪਲ ਮੈਡਮ ਸੀਮਾ ਗੁਲਾਟੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਤਤਾ ਵਾਰੇ ਦਿੱਸਿਆ। ਅੰਤ ਵਿਚ ਸਕੂਲ ਦੇ ਡਾਇਰੈਕਟਰ ਪੰਕਜ ਗਲਾਟੀ ਅਤੇ ਪਿ੍ਰੰਸੀਪਲ ਸੀਮਾ ਗੁਲਾਟੀ ਨੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਉਹਨਾ ਦੀ ਹੋਂਸਲਾ ਅਫਜਾਈ ਕੀਤੀ।
