ਫਰੀਦਕੋਟ, 21 ਜੂਨ (ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਫਰੀਦਕੋਟ ਵਲੋਂ ‘ਅੰਤਰਰਾਸ਼ਟਰੀ ਯੋਗ ਦਿਵਸ’ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਪਿ੍ਰੰਸੀਪਲ ਡਾ. ਸੁਰੇਸ਼ ਸ਼ਰਮਾ ਨੇ ਦੱਸਿਆ ਕਿ ਯੋਗਾ ਗੁਰੂ ਸ਼੍ਰੀਮਾਨ ਨਇਅਰ, ਕੋਟਕਪੂਰਾ ਜੀ ਦੀ ਅਗਵਾਈ ਹੇਠ ਇਸ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਰਵੀ ਬਾਂਸਲ ਚੰਡੀਗੜ ਚਾਇਲਡ ਕੇਇਰ ਹਸਪਤਾਲ ਕੋਟਕਪੂਰਾ ਅਤੇ ਉਹਨਾ ਦੀ ਪਤਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸਕੂਲ ਵਿੱਚ ਵੱਖ-ਵੱਖ ਤਰਾਂ ਦੀਆਂ ਯੋਗਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ’ਚ ਅਲੋਮ, ਵਿਲੋਮ, ਕਪਾਲਭਾਤੀ, ਵਜਰ ਆਸਨ ਆਦਿ ਦਾ ਅਭਿਆਸ ਕੀਤਾ। ਅਧਿਆਪਕ ਅਤੇ ਬੱਚਿਆਂ ਨੂੰ ਦੱਸਿਆ ਗਿਆ ਕਿ ਯੋਗਾ ਸਾਡੇ ਜੀਵਨ ਦਾ ਆਧਾਰ ਹੈ, ਸਾਨੂੰ ਇਸ ਨੂੰ ਰੋਜਾਨਾ ਜੀਵਨ ’ਚ ਅਪਣਾਉਣਾ ਚਾਹੀਦਾ ਹੈ, ਤਾਂ ਹੀ ਅਸੀਂ ਸਿਹਤਮੰਦ ਜੀਵਨਸ਼ੈਲੀ ਜੀ ਸਕਦੇ ਹਾਂ। ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਨੇ ਕਿਹਾ ਕਿ ਮਨੁੱਖ ਦੇ ਜੀਵਨ ਵਿੱਚ ਯੋਗ ਦਾ ਸਥਾਨ ਮਹੱਤਵਪੂਰਨ ਹੈ। ਇਹ ਸਾਡੇ ਭਾਰਤੀ ਸੱਭਿਆਚਾਰ ਦੀ ਨੀਂਹ ਹੈ, ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਯੂ.ਐਨ.ਓ. ਦੁਆਰਾ ਅੰਤਰਰਾਸ਼ਟਰੀ ਪੱਧਰ ’ਤੇ ਯੋਗਾ ਮਨਾਇਆ ਜਾਂਦਾ ਹੈ, ਇਸ ਸਾਲ ਦੇਸ਼ ਭਰ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਸਕੂਲ ਵਲੋਂ ਯੋਗ ਦਿਵਸ ਦਾ ਆਯੋਜਨ ਬਹੁਤ ਹੀ ਵਧੀਆ ਢੰਗ ਨਾਲ ਕੀਤਾ ਗਿਆ। ਜਿਸ ’ਚ ਸਮੂਹ ਬੱਚਿਆਂ ਅਤੇ ਅਧਿਆਪਕਾਂ ਨੇ ਉਤਸਾਹ ਨਾਲ ਭਾਗ ਲਿਆ। ਅੰਤ ਵਿੱਚ ਚੇਅਰਮੈਨ ਚਮਨ ਲਾਲ ਗੁਲਾਟੀ ਨੇ ਸ਼੍ਰੀਮਾਨ ਨੈਯਰ ਅਤੇ ਡਾ. ਰਵੀ ਬਾਂਸਲ ਨੂੰ ਮੰਚ ’ਤੇ ਟ੍ਰਾਫੀ ਦੇ ਕੇ ਸਨਮਾਨਿਤ ਕਰਦਿਆਂ ਉਹਨਾ ਦਾ ਧੰਨਵਾਦ ਕੀਤਾ।

