ਫਰੀਦਕੋਟ, 2 ਮਈ (ਵਰਲਡ ਪੰਜਾਬੀ ਟਾਈਮਜ਼)
ਮਾਊਂਟ ਲਿਟਰਾ ਜੀ ਸਕੂਲ ਫਰੀਦਕੋਟ ਵਿਖੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਪਿ੍ਰੰਸੀਪਲ ਡਾ: ਸੁਰੇਸ਼ ਸ਼ਰਮਾ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਅੱਗੇ ਵਧਦਾ ਰਹਿੰਦਾ ਹੈ। ਇਸੇ ਮੰਤਵ ਨੂੰ ਮੁੱਖ ਰੱਖਦਿਆਂ ਸਕੂਲ ਦੇ ਹੈੱਡ ਬੁਆਏ ਅਤੇ ਹੈੱਡ ਗਰਲ ਦੀ ਚੋਣ ਲਈ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਹੈੱਡ ਬੁਆਏ ਜਾਂ ਹੈੱਡ ਗਰਲ ਦੇ ਅਹੁਦੇ ਲਈ ਚੁਣਿਆ ਜਾਂਦਾ ਹੈ ਤਾਂ ਉਹ ਸਕੂਲ ਦੀ ਤਰੱਕੀ ’ਚ ਕਿਵੇਂ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ। ਵਿਦਿਆਰਥੀਆਂ ਨੇ ਇਹ ਵੀ ਦੱਸਿਆ ਕਿ ਉਹ ਸਕੂਲ ’ਚ ਵਿਦਿਅਕ ਅਤੇ ਸਰੀਰਕ ਗਤੀਵਿਧੀਆਂ ਦਾ ਆਯੋਜਨ ਕਰਨਗੇ, ਜਿਸ ਨਾਲ ਵਿਦਿਆਰਥੀਆਂ ਦਾ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਸੰਭਵ ਹੋਵੇਗਾ। ਇਨ੍ਹਾਂ ਸਵਾਲਾਂ ਦੇ ਢੁਕਵੇਂ ਜਵਾਬ ਵਿਦਿਆਰਥੀਆਂ ਵਲੋਂ ਦਿੱਤੇ ਗਏ ਕਿ ਉਹ ਸਕੂਲ ’ਚ ਅਨੁਸਾਸ਼ਨ ਅਤੇ ਮਾਣ-ਸਨਮਾਨ ਨੂੰ ਕਾਇਮ ਰੱਖਣ ’ਚ ਸਮਰੱਥ ਸਾਬਿਤ ਹੋਣਗੇ। ਅੰਤ ’ਚ ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ’ਚ ਆਤਮ ਵਿਸ਼ਵਾਸ਼, ਅਨੁਸਾਸ਼ਨ ਅਤੇ ਅਗਵਾਈ ਦੀ ਭਾਵਨਾ ਪੈਦਾ ਕਰਨਾ ਹੈ, ਜਿਸ ਨਾਲ ਵਿਦਿਆਰਥੀਆਂ ’ਚ ਇੱਕ ਚੰਗੇ ਨਾਗਰਿਕ ਦੇ ਗੁਣ ਪੈਦਾ ਹੋਣਗੇ।