ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ ਨਿਰਦੇਸ਼
ਬਠਿੰਡਾ, 19 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ 19 ਅਪ੍ਰੈਲ ਨੂੰ ਸਥਾਨਕ ਏਮਜ਼ ਵਿਖੇ ਮਾਣਯੋਗ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਦੀ ਆਮਦ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਅਧਿਕਾਰੀਆਂ ਨੂੰ ਲੋੜੀਦੇ ਆਦੇਸ਼ ਦਿੰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕਰਨੇ ਯਕੀਨੀ ਬਣਾਏ ਜਾਣ। ਉਹਨਾਂ ਇਹ ਵੀ ਕਿਹਾ ਕਿ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। ਇਸ ਮੌਕੇ ਏਮਜ਼, ਸਿਹਤ, ਪੁਲਿਸ, ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਉਹਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।