ਫ਼ਗਵਾੜਾ 02 ਦਸੰਬਰ (ਅਸ਼ੋਕ ਸ਼ਰਮਾ/ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 30 ਨਵੰਬਰ 2025 ਦਿਨ ਐਤਵਾਰ ਨੂੰ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਕਵੀ ਰਜਨੀ ਵਾਲੀਆ (ਕਪੂਰਥਲਾ), ਅਮਰਜੀਤ ਨੀਰ ਪਿੰਡ ਚੱਕ ਤਾਮਕੋਟ (ਨਾਨੂੰਵਾਲਾ), ਪਵਨ ਕੁਮਾਰ ਹੋਸ਼ੀ, ਜਸਵੀਰ ਸ਼ਰਮਾ ਦੱਦਾਹੂਰ (ਸ੍ਰੀ ਮੁਕਤਸਰ ਸਾਹਿਬ) ਅਤੇ ਸਿਆਣ ਭੁਪਿੰਦਰ ਸਿੰਘ ਸ਼ਾਮਿਲ ਹੋਏ। ਪ੍ਰੋਗਰਾਮ ਦਾ ਆਗਾਜ਼ ਸੰਚਾਲਕ ਮਹਿੰਦਰ ਸੂਦ ਵਿਰਕ ਨੇ ਸ਼ਾਨਦਾਰ ਅੰਦਾਜ਼ ਵਿੱਚ ਕੀਤਾ। ਫਿਰ ਰਜਨੀ ਵਾਲੀਆ ਅਤੇ ਅਮਰਜੀਤ ਨੀਰ ਕਵਿਤਾਵਾਂ ਸੁਣਾ ਕੇ ਸਰੋਤਿਆਂ ਤੋਂ ਵਾਹ-ਵਾਹ ਖੱਟੀ। ਪਵਨ ਕੁਮਾਰ ਹੋਸ਼ੀ ਅਤੇ ਜਸਵੀਰ ਸ਼ਰਮਾ ਦੱਦਾਹੂਰ ਨੇ ਸੇਧ ਵਰਧਕ ਕਵਿਤਾਵਾਂ ਪੇਸ਼ ਕੀਤੀਆਂ। ਸਿਆਣ ਭੁਪਿੰਦਰ ਸਿੰਘ ਨੇ ਵੀ ਨਜ਼ਮਾਂ ਨਾਲ ਖੂਬ ਸਮਾਂ ਬੰਨਿਆ। ਪ੍ਰੋਗਰਾਮ ਪ੍ਰਬੰਧਕ ਇਕਬਾਲ ਸਿੰਘ ਸਹੋਤਾ ਅਤੇ ਸੰਸਥਾਪਕ ਮਾਨ ਸਿੰਘ ਸੁਥਾਰ ਤੇ ਚੇਅਰਮੈਨ ਮੈਡਮ ਸੀਯਾ ਭਾਰਤੀ ਜੀ ਨੇ ਕਵੀ ਦਰਬਾਰ ਵਿੱਚ ਸ਼ਾਮਿਲ ਸਾਰੇ ਕਵੀ ਸਾਹਿਬਾਨ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨ ਦਾ ਐਲਾਨ ਕੀਤਾ। ਅਖੀਰ ਸੰਚਾਲਕ ਸੂਦ ਵਿਰਕ ਨੇ ਆਪਣੀ ਮੌਲਿਕ ਕਵਿਤਾ “ਜ਼ਿੰਦਗ਼ੀ ਦਾ ਅਨੰਦ ਖੂਬ ਮਾਣ ਮਿੱਤਰਾ” ਦੇ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ।
