ਫ਼ਗਵਾੜਾ 17 ਸਤੰਬਰ (ਅਸ਼ੋਕ ਸ਼ਰਮਾ/ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 14 ਸਤੰਬਰ 2025 ਦਿਨ ਐਤਵਾਰ ਨੂੰ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਕਵੀ ਡਾ.ਨਿਰਮ ਜੋਸਨ,ਸੁੱਚਾ ਸਿੰਘ ਲੇਹਲ, ਮਾਸਟਰ ਜਸਵਿੰਦਰ ਸਿੰਘ,ਪ੍ਰਵੀਨ ਰਾਗ ਅਤੇ ਰਛਪਾਲ ਸਿੰਘ ਖ਼ਾਲਸਾ ਸ਼ਾਮਿਲ ਹੋਏ। ਪ੍ਰੋਗਰਾਮ ਦਾ ਆਗਾਜ਼ ਸੰਚਾਲਕ ਮਹਿੰਦਰ ਸੂਦ ਵਿਰਕ ਨੇ ਸ਼ਾਨਦਾਰ ਅੰਦਾਜ਼ ਵਿੱਚ ਕੀਤਾ। ਫਿਰ ਡਾ.ਨਿਰਮ ਜੋਸਨ ਅਤੇ ਪ੍ਰਵੀਨ ਰਾਗ ਨੇ ਕਵਿਤਾਵਾਂ ਸੁਣਾ ਕੇ ਸਰੋਤਿਆਂ ਤੋਂ ਵਾਹ-ਵਾਹ ਖੱਟੀ। ਜਸਵਿੰਦਰ ਸਿੰਘ ਅਤੇ ਰਛਪਾਲ ਸਿੰਘ ਖ਼ਾਲਸਾ ਨੇ ਸੇਧ ਵਰਧਕ ਕਵਿਤਾਵਾਂ ਪੇਸ਼ ਕੀਤੀਆਂ। ਸੁੱਚਾ ਸਿੰਘ ਲੇਹਲ ਨੇ ਵੀ ਕਵਿਤਾਵਾਂ ਨਾਲ ਖੂਬ ਸਮਾਂ ਬੰਨ੍ਹਿਆ। ਪ੍ਰੋਗਰਾਮ ਪ੍ਰਬੰਧਕ ਇਕਬਾਲ ਸਿੰਘ ਸਹੋਤਾ ਅਤੇ ਸੰਸਥਾਪਕ ਮਾਨ ਸਿੰਘ ਸੁਥਾਰ ਤੇ ਚੇਅਰਮੈਨ ਮੈਡਮ ਸੀਯਾ ਭਾਰਤੀ ਜੀ ਨੇ ਕਵੀ ਦਰਬਾਰ ਵਿੱਚ ਸ਼ਾਮਿਲ ਸਾਰੇ ਕਵੀ ਸਾਹਿਬਾਨ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨ ਦਾ ਐਲਾਨ ਕੀਤਾ। ਅਖੀਰ ਸੰਚਾਲਕ ਸੂਦ ਵਿਰਕ ਨੇ ਮਾਤਾ ਪਿਤਾ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ।