ਬੀਮਾ ਯੋਜਨਾ ਸਕੀਮ ਹੋਵੇਗੀ ਹਰ ਪੰਜਾਬੀ ਲਈ ਤੰਦਰੁਸਤੀ ਦਾ ਸਹਾਰਾ : ਸੰਦੀਪ ਕੰਮੇਆਣਾ
ਕੋਟਕਪੂਰਾ, 25 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸੇ ਵੀ ਨਾਗਰਿਕ ਨੂੰ ਸਿਹਤ ਸਹੂਲਤਾਂ ਤੋਂ ਵਾਂਝਾ ਨਹੀ ਰਹਿਣ ਦਿੱਤਾ ਜਾਵੇਗਾ। ਇਸੇ ਲੜੀ ਤਹਿਤ ਬੀਤੇ ਦਿਨੀਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਬਰਨਾਲਾ ਅਤੇ ਤਰਨਤਾਰਨ ਦੋ ਜ਼ਿਲਿਆਂ ਤੋਂ ਸ਼ੁਰੂ ਕਰ ਦਿੱਤੀ ਹੈ, ਜਿਸ ਦਾ ਮਨੋਰਥ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੋਟਕਪੂਰਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨਾਗਰਿਕਾਂ ਨੂੰ ਵੱਡੀ ਸੋਗਾਤ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਇਲਾਜ ਖੁਣਾ ਵਧੀਆ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਸਕੀਮ ਲਈ ਰਜਿਸਟ੍ਰੇਸ਼ਨ ਨਾਲ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਆਪਣੀ ਕਿਸਮ ਦੀ ਪਹਿਲੀ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਹੈ। ਸਾਰੇ ਨਾਗਰਿਕ ਮੁੱਖ ਮੰਤਰੀ ਸਿਹਤ ਕਾਰਡ ਲਈ ਅਪਲਾਈ ਕਰ ਸਕਦੇ ਹਨ। ਕੈਂਪਾਂ ਦੌਰਾਨ ਰਜਿਸਟ੍ਰੇਸ਼ਨ ਲਈ ਕਿਸੇ ਨੂੰ ਬਹੁਤਾ ਦੂਰ ਨਹੀਂ ਜਾਣਾ ਪਵੇਗਾ। ਸਿਹਤ ਕਾਰਡ ਲਈ ਅਪਲਾਈ ਕਰਨ ਵਾਲੇ ਵਿਅਕਤੀ ਨੂੰ ਆਪਣਾ ਆਧਾਰ ਕਾਰਡ, ਵੋਟਰ ਕਾਰਡ ਅਤੇ ਪਾਸਪੋਰਟ ਸਾਈਜ਼ ਦੀ ਫੋਟੋ ਕੈਂਪ ਵਿੱਚ ਲਿਆਉਣੀ ਹੋਵੇਗੀ। ਸੰਦੀਪ ਕੰਮੇਆਣਾ ਨੇ ਆਖਿਆ ਕਿ ਪੰਜਾਬ ਦਾ ਕੋਈ ਵੀ ਅਮੀਰ-ਗਰੀਬ ਵਿਅਕਤੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਦਾ ਮੁਫਤ ਇਲਾਜ ਕਰਵਾ ਸਕਦਾ ਹੈ, ਜਿਸ ਵਿੱਚ ਵੱਡੇ ਵੱਡੇ ਅਪ੍ਰੇਸ਼ਨ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ।