
ਸੰਗਰੂਰ 19 ਅਪ੍ਰੈਲ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼)
ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਬਰਨਾਲਾ -ਸੰਗਰੂਰ ਦਾ ਚੋਣ ਇਜਲਾਸ ਸੂਬਾ ਜਥੇਬੰਦਕ ਮੁਖੀ ਮਾਸਟਰ ਰਜਿੰਦਰ ਭਦੌੜ ਦੀ ਦੇਖਰੇਖ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਇਆ,ਸਰਬਸੰਮਤੀ ਨਾਲ ਹੋਈ ਚੋਣ ਵਿੱਚ ਮਾਸਟਰ ਪਰਮਵੇਦ ਦੀ ਕਾਰਗੁਜ਼ਾਰੀ,ਮਿਹਨਤ ਤੇ ਸਮੱਰਪਣ ਭਾਵਨਾ ਦੇ ਮੱਦੇਨਜ਼ਰ ਉਨ੍ਹਾਂ ਨੂੰ ਫ਼ਿਰ ਜਥੇਬੰਦਕ ਵਿਭਾਗ ਦੇ ਮੁਖੀ ਦੀ ਜ਼ਿਮੇਵਾਰੀ ਸੌਂਪੀ ਗਈ।ਸੋਹਣ ਸਿੰਘ ਮਾਝੀ ਨੂੰ ਵਿੱਤ ਵਿਭਾਗ ਮੁਖੀ, ਸੀਤਾ ਰਾਮ ਬਾਲਦ ਕਲਾਂ ਨੂੰ ਮੀਡੀਆ ਵਿਭਾਗ ਮੁਖੀ, ਗੁਰਦੀਪ ਸਿੰਘ ਲਹਿਰਾ ਨੂੰ ਮਾਨਸਿਕ ਸਿਹਤ ਮਸ਼ਵਰਾ ਵਿਭਾਗ ਮੁਖੀ ਅਤੇ ਗੁਰਜੰਟ ਸਿੰਘ ਬਣਵਾਲਾ ਨੂੰ ਸਭਿਆਚਾਰ ਵਿਭਾਗ ਮੁਖੀ ਵਜੋਂ ਚੁਣਿਆ ਗਿਆ।ਚੋਣ ਤੋਂ ਪਹਿਲਾਂ ਵਿਭਾਗਾਂ ਦੇ ਮੁਖੀਆਂ ਨੇ ਆਪੋ ਆਪਣੇ ਵਿਭਾਗ ਦੀ ਕਾਰਗੁਜ਼ਾਰੀ ਬਿਆਨ ਕੀਤੀ।