ਕੋਟਕਪੂਰਾ, 1 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਿਡ ਡੇ ਮੀਲ ਦਫਤਰੀ ਕਰਮਚਾਰੀ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਾਰ ਬਾਰ ਰੈਗੂਲਰ ਦੇ ਭਰੋਸੇ ਵਫ਼ਾ ਸਾਬਤ ਨਹੀਂ ਹੋ ਰਹੇ ਹਨ। ਲੰਬੇ ਸੰਮੇ ਤੋਂ ਰੈਗੂਲਰ ਦੀ ਫਾਈਲ ਵਿੱਤ ਵਿਭਾਗ ਵਿਚ ਲਟਕੀ ਹੋਈ ਹੈ ਅਤੇ ਅੰਤਿਮ ਪੜ੍ਹਾ ‘ਤੇ ਹਰਪਾਲ ਚੀਮਾ ਜੀ ਦੀ ਮਨਜ਼ੂਰੀ ਦਾ ਇੰਤਜ਼ਾਰ ਕਰ ਰਹੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮਿਡ ਡੇ ਮੀਲ ਦਫਤਰੀ ਕਰਮਚਾਰੀ ਦੇ ਜ਼ਿਲ੍ਹਾ ਦੇ ਆਗੂ ਦੀਪਕ ਨਾਰੰਗ, ਸੋਨੀਆ ਗੁਪਤਾ, ਪੰਕਜ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ। ਆਗੂਆ ਨੇ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਨਾਲ ਮੀਟਿੰਗਾਂ ਦੋਰਾਨ ਮੰਗਾਂ ‘ਤੇ ਸਹਿਮਤੀ ਕਰਦੀ ਹੈ ਪਰ ਮੰਗਾਂ ਲਾਗੂ ਨਹੀਂ ਹੋ ਰਹੀਆਂ, ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਸਰਕਾਰ ਪ੍ਰਤੀ ਰੋਸ ਹੈ। ਆਗੂਆਂ ਨੇ ਕਿਹਾ ਕਿ ਦਫ਼ਤਰੀ ਮੁਲਾਜ਼ਮ 01-04-2018 ਤੋਂ ਰੈਗੂਲਰ ਆਰਡਰ ਦੇਣ ਦੀ ਮੰਗ ਨੂੰ ਲੈ ਕੇ 2 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਮੋਹਾਲੀ ਦਾ ਘਿਰਾੳ ਕਰਨਗੇ ਅਤੇ ਮੰਗਾਂ ‘ਤੇ ਠੋਸ ਕਾਰਵਾਈ ਨਾ ਹੋਣ ਦੀ ਸੂਰਤ ਵਿਚ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਵੀ ਮਾਰਚ ਕਰਨਗੇ।

