ਕੋਟਕਪੂਰਾ, 20 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਕਲਾਂ ਵਿਖੇ ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਕੂਲ ਦੀ ਵਿਦਿਆਰਥਣ ਜਪਨੀਤ ਕੌਰ ਨੇ ਬੱਚਿਆਂ ਨੂੰ ਗੁਰੂ ਰਾਮਦਾਸ ਜੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਹਨ, ਉਹਨਾਂ ਨੂੰ ਸੇਵਾ ਦੇ ਪੁੰਜ, ਸ਼ਿ੍ਰ੍ਰਸ਼ਟੀ ਦੇ ਮਾਲਕ, ਸੇਵਾ ਦੇ ਸਰੂਪ ਸੋਢੀ ਸੁਲਤਾਨ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਉਹਨਾਂ ਦੇ ਬਚਪਨ ਦਾ ਨਾਂਅ ਭਾਈ ਜੇਠਾ ਜੀ ਸੀ। ਉਸਨੇ ਦੱਸਿਆ ਕਿ ਗੁਰੂ ਰਾਮਦਾਸ ਜੀ ਨੇ ਹਰਿਮੰਦਰ ਸਾਹਿਬ ਦੀ ਨੀਂਹ ਸੂਫੀ ਸੰਤ ਮੀਆਂ ਮੀਰ ਤੋਂ ਰਖਵਾਈ ਸੀ ਤੇ ਉਹਨਾਂ ਨੇ ਆਪਣੇ ਨਾਮ ’ਤੇ ਰਾਮਦਾਸਪੁਰ ਨਾਮ ਦੇ ਸ਼ਹਿਰ ਦੀ ਸਥਾਪਨਾ ਕੀਤੀ। ਗੁਰੂ ਰਾਮਦਾਸ ਜੀ ਨੇ 638 ਭਜਨਾਂ ਦੀ ਰਚਨਾ ਕੀਤੀ ਸੀ। ਉਹਨਾਂ ਨੇ ਆਪਣੇ ਸਭ ਤੋਂ ਛੋਟੇ ਸਪੁੱਤਰ ਅਰਜਨ ਦੇਵ ਨੂੰ ਗੁਰਗੱਦੀ ਸੌਂਪੀ ਤੇ ਪੰਜਵੇਂ ਗੁਰੂ ਬਣਾਇਆ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਯਾਦ ਕਰਦਿਆਂ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਬੱਚਿਆਂ ਨੇ ਚੌਪਈ ਸਾਹਿਬ ਦਾ ਪਾਠ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜਰ ਸਨ।