ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਾ ਕਲਾਂ ਦੇ ਬੱਚਿਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ 2024 ਨੂੰ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮੱਲਾਂ ਮਾਰਨ ਲਈ ਸਫਲਤਾ ਹਾਸਲ ਕੀਤੀ ਹੈ | ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਨੇ ਖੁਸ਼ੀ ਦਾ ਇਜਹਾਰ ਕਰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਮਿਤੀ 22 ਅਗਸਤ 2024 ਨੂੰ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ ਗਿਆ, ਜਿਸ ਵਿੱਚ ਪਹਿਲੀ ਤੋਂ ਪੰਜਵੀਂ ਪਹਿਲੇ ਦਰਜੇ ਵਿੱਚ ਸਾਡੇ ਸਕੂਲ ਦੀ ਵਿਦਿਆਰਥਣ ਜਸਮਨਜੋਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਸੰਗਮਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ | ਨਿਮਰਤ ਕੌਰ ਬਰਾੜ ਨੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ| ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੌਆਡੀਨੇਟਰ ਜਗਮੋਹਨ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਤੇ ਉਹਨਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬੱਚਿਆਂ ਦੇ ਮਾਪਿਆਂ ਤੇ ਬੱਚਿਆਂ ਨੂੰ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਵੱਲੋਂ ਬਹੁਤ ਬਹੁਤ ਵਧਾਈ ਦਿੱਤੀ ਗਈ | ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ ਸਕੂਲ ਵੱਲੋਂ ਬੱਚਿਆਂ ਵਿੱਚ ਨੈਤਿਕ ਗੁਣ ਪੈਦਾ ਕਰਨ ਲਈ ਅੱਗੇ ਵੀ ਇਹੋ ਜਿਹੇ ਉਪਰਾਲੇ ਹੁੰਦੇ ਰਹਿਣਗੇ |