ਕੋਟਕਪੂਰਾ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ੍ਰੀ ਮੁਕਤਸਰ ਸਾਹਿਬ ਰੇਲਵੇ ਅੰਡਰਬ੍ਰਿਜ ਨੇੜੇ ਸਥਿਤ ਚੰਡੀਗੜ੍ਹ ਇਲੈਟਸ ਐਂਡ ਇਮੀਗ੍ਰੇਸ਼ਨ ਕੋਟਕਪੂਰਾ (ਸੀ.ਆਈ.ਸੀ.) ਵੱਲੋਂ ਮਿਲੇਨੀਅਮ ਸਕੂਲ ਪੰਜਗਰਾਈਂ ਖੁਰਦ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਪ੍ਰਤੀਯੋਗੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਦਲਬੀਰ ਸਿੰਘ ਸਿੱਧੂ ਡੀ.ਐਸ.ਪੀ. ਬਾਘਾਪੁਰਾਣਾ, ਐਸ.ਐਚ.ਓ. ਦਿਲਬਾਗ ਸਿੰਘ ਦੀ ਸੀ.ਆਈ.ਆਈ.ਸੀ. ਕੋਟਕਪੂਰਾ ਦੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਰੰਕਸ਼ਦਾ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਸਮਾਗਮ ਦੀ ਰੌਣਕ ਵਧਾਉਣ ਅਤੇ ਕਲਾਕਾਰਾਂ ਦੀ ਹੌਸਲਾ ਅਫਜ਼ਾਈ ਲਈ ਮੁੱਖ ਮਹਿਮਾਨ ਨੇ ਆ ਕੇ ਕਲਾਕਾਰਾਂ ਦੀ ਕਲਾ ਨੂੰ ਦੇਖਿਆ। ਸਾਡੇ ਦੇਸ਼ ਦਾ ਭਵਿੱਖ, ਸਾਡੀ ਨੌਜਵਾਨ ਪੀੜ੍ਹੀ ਨੂੰ ਵਾਤਾਵਰਨ, ਮੋਬਾਈਲ ਅਤੇ ਸਾਡੇ ਦੇਸ਼ ਭਾਰਤ ਦੀ ਤਰੱਕੀ ਦਾ ਸੁਨੇਹਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀ.ਆਈ.ਆਈ.ਸੀ. ਕੋਟਕਪੂਰਾ ਦੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ, ਚੇਅਰਮੈਨ ਰਾਘਵ ਸ਼ਰਮਾ ਅਤੇ ਪਿ੍ੰਸੀਪਲ ਰਕਸ਼ੰਦਾ ਸ਼ਰਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |