ਕੋਟਕਪੂਰਾ, 25 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਹਰਪਾਲ ਕੌਰ ਜੀ ਦੇ ਨਿੱਘੇ ਸੱਦੇ ‘ਤੇ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵਿਖੇ ਪਹੁੰਚ ਕੇ ਇੱਕ ਅਹਿਮ ਮੁਲਾਕਾਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਮਿੰਟੂ ਗਿੱਲ ਅਤੇ ਸੰਦੀਪ ਸਿੰਘ ਕੰਮੇਆਣਾ ਨੇ ਦੱਸਿਆ ਕਿ ਇਸ ਉਚੇਚੀ ਮੁਲਾਕਾਤ ਦੌਰਾਨ ਹਲਕਾ ਕੋਟਕਪੂਰਾ ਦੇ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ ਹਾਲਾਤਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਹਲਕੇ ਦੇ ਆਮ ਆਦਮੀ ਪਾਰਟੀ ਦੇ ਸਮਰਪਿਤ ਵਰਕਰਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ, ਚੁਣੌਤੀਆਂ ਅਤੇ ਲੋਕ-ਹਿੱਤ ਨਾਲ ਜੁੜੇ ਅਹਿਮ ਮੁੱਦਿਆਂ ਸਬੰਧੀ ਮਾਤਾ ਜੀ ਨੂੰ ਬਾਰੀਕੀ ਨਾਲ ਜਾਣੂ ਕਰਵਾਇਆ।ਸਤਿਕਾਰਯੋਗ ਮਾਤਾ ਸ੍ਰੀਮਤੀ ਹਰਪਾਲ ਕੌਰ ਜੀ ਨੇ ਪੂਰੇ ਧਿਆਨ ਅਤੇ ਗੰਭੀਰਤਾ ਨਾਲ ਸਾਰੀਆਂ ਗੱਲਾਂ ਨੂੰ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਕੋਟਕਪੂਰਾ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਮਨਦੀਪ ਸਿੰਘ ਮਿੰਟੂ ਗਿੱਲ ਅਤੇ ਸੰਦੀਪ ਸਿੰਘ ਕੰਮੇਆਣਾ ਨੇ ਪ੍ਰੈੱਸ ਨੋਟ ਰਾਹੀਂ ਦੁਹਰਾਇਆ ਕਿ ਲੋਕਾਂ ਦੀ ਭਲਾਈ, ਹਲਕੇ ਦੇ ਸਰਬਪੱਖੀ ਵਿਕਾਸ ਅਤੇ ਪਾਰਟੀ ਦੇ ਮਜ਼ਬੂਤੀਕਰਨ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ ਅਤੇ ਲੋਕਾਂ ਵੱਲੋਂ ਜਤਾਏ ਗਏ ਵਿਸ਼ਵਾਸ ‘ਤੇ ਹਮੇਸ਼ਾ ਖਰਾ ਉਤਰਨਗੇ।
ਇਸ ਮੌਕੇ ਉਹਨਾਂ ਨਾਲ ਜਸਪ੍ਰੀਤ ਸਿੰਘ ਚਹਿਲ ਆਦਿ ਵੀ ਹਾਜਰ ਸਨ!
