ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਹੋਰਾਂ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਲੋਕਾਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।
ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਤ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ।
ਛੋਟੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ।
ਬਠਿੰਡਾ,17ਅਗਸਤ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਮਿੱਤਲ ਗਰੁੱਪ ਬਠਿੰਡਾ ਵੱਲੋਂ ਸਥਾਨਕ ਟੁਲਿਪ ਖੇਡ ਸਟੇਡੀਅਮ ਵਿਖੇ 78 ਵਾਂ ਅਜ਼ਾਦੀ ਦਿਹਾੜਾ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਿੱਤਲ ਗਰੁੱਪ ਆਫ਼ ਕੰਪਨੀਜ਼ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਵੱਲੋਂ ਤਿੰਰਗਾ ਝੰਡਾ ਲਿਹਰਾਇਆ ਗਿਆ ਅਤੇ ਅਜ਼ਾਦੀ ਦਿਹਾੜੇ ਦੀਆਂ ਇਕੱਤਰ ਲੋਕਾਂ ਨੂੰ ਸੁੰਭ ਕਾਮਨਾਵਾਂ ਦਿੱਤੀਆਂ। ਸਮਾਗਮ ’ਚ ਗਣਪਤੀ ਇਨਕਲੇਵ ਅਤੇ ਸ਼ੀਸ਼ ਮਹਿਲ ਦੇ ਵਾਸੀਆਂ ਤੋਂ ਇਲਾਵਾ ਸਮੂਹ ਸਟਾਫ਼ ਵੱਲੋਂ ਪ੍ਰੋਗਰਾਮ ’ਚ ਵਧ ਚੜ ਕੇ ਹਿੱਸਾ ਗਿਆ। ਇਸ ਮੌਕੇ ਨਰਾਇਣਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀ ਅਤੇ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਛੋਟੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ।
ਟੁਲਿਪ ਸਟੇਡੀਅਮ ਵਿਖੇ ਹੋਏ ਸਮਾਗਮ ’ਚ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਐਮਡੀ ਰਾਜਿੰਦਰ ਮਿੱਤਲ ਨੇ ਜਿਥੇ ਇਕੱਤਰ ਲੋਕਾਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਬੈਂਡ ਵੱਲੋਂ ਵੀ ਆਪਣੀ ਪੇਸ਼ਕਾਰੀ ਕੀਤੀ ਗਈ। ਪ੍ਰੋਗਰਾਮ ਦੌਰਾਨ ਨਰਾਇਣਾ ਸਕੂਲ ਦੇ ਵਿਦਿਆਰਥੀਆਂ ਨੇ ਦੇਸ ਭਗਤੀ ਦੇ ਗੀਤਾਂ ਦੇ ਇਕ ਵਿਸ਼ੇਸ਼ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਕੀਤੀ। ਜਿਸ ਨੂੰ ਇਕੱਤਰ ਲੋਕਾਂ ਵੱਲੋਂ ਕਾਫੀ ਸਲਾਹਿਆ ਗਿਆ। ਇਸ ਮੌਕੇ ਅਲੱਗ ਤੋਂ ਛੋਟੇ ਬੱਚਿਆਂ ਦਾ ਇਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਇਨ੍ਹਾਂ ਸਾਰੇ ਮੁਕਾਬਲਿਆਂ ਅਤੇ ਹੋਰ ਰੰਗਾਂ ਰੰਗ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ। ਇਸ ਮੌਕੇ ਟੁਲਿਪ ਕਲੱਬ ਦੇ ਜਨਰਲ ਸਕੱਤਰ ਐਡਵੋਕੇਟ ਜੈਦੀਪ ਨਾਇਅਰ ਵੱਲੋਂ ਸਮਾਗਮਾ ’ਚ ਹਿੱਸਾ ਲੈਣ ਲਈ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ’ਚ ਜੀਐੱਮ ਤਰੁਣ ਬਹਿਲ, ਸੀਨੀਅਰ ਜੀਐੱਮ ਐੱਸਐੱਸ ਸੰਧੂ, ਡੀਜੀਐੱਮ ਦਾਨਿਸ਼ ਚੌਧਰੀ, ਸੁਖਵਿੰਦਰ ਸਿੰਘ ਜੱਗੀ, ਕਲੱਬ ਮੈਨੇਜਰ ਬਿਕਰਮ ਸਿੰਘ ਢਿਲੋਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

